July 29, 2026, 12:07 pm
----------- Advertisement -----------
HomeNewsLatest Newsਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣਾ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ :...

ਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣਾ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ : ਮੰਤਰੀ ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------

ਚੰਡੀਗੜ੍ਹ, 16 ਮਈ: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਹੈ ਜੋ 15 ਜੁਲਾਈ ਤੱਕ ਲਾਗੂ ਰਹੇਗਾ।

ਜੌੜਾਮਾਜਰਾ ਨੇ ਸਰਕਾਰ ਦੇ ਇਸ ਭਵਿੱਖਮੁਖੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਹਨ। ਉਨ੍ਹਾ ਕਿਹਾ ਕਿ ਪੰਜਾਬੀ ਲੋਕ ਪੁਰਾਣੇ ਸਮਿਆਂ ਤੋਂ ਹੀ ਸਵੇਰੇ ਜਲਦੀ ਉੱਠਦੇ ਰਹੇ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਫਿਰ ਤੋਂ ਇਹ ਚੰਗੀਆਂ ਆਦਤਾਂ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ। ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਜ਼ਿਆਦਾਤਰ ਵਿਕਸਿਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ। ਜੌੜਾਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟਰੈਫਿਕ ਬਹੁਤ ਘੱਟ ਗਿਆ ਹੈ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ।

ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਹੈ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ ‘ਤੇ ਪੈਸੇ ਦੀ ਬੱਚਤ ਵੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...