September 19, 2026, 3:26 am
----------- Advertisement -----------
HomeNewsBreaking NewsPM ਦੀ ਸੁਰੱਖਿਆ 'ਚ ਕੁਤਾਹੀ ਮਾਮਲਾ: ਚੰਨੀ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ...

PM ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ: ਚੰਨੀ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜੀ ਪਹਿਲੀ ਰਿਪੋਰਟ

Published on

----------- Advertisement -----------

ਚੰਡੀਗੜ੍ਹ, 7 ਦਸੰਬਰ 2022 – ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਜਾਨ ਸਮੇ ਹੋਈ ਸੁਰੱਖਿਆ ‘ਚ ਕੁਤਾਹੀ ਸਬੰਧੀ ਪਹਿਲੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਤੱਕ ਸਰਕਾਰ ਵੱਲੋਂ ਰਸਤਾ ਸਾਫ਼ ਹੋਣ ਦੀ ਗੱਲ ਕਹੀ ਗਈ ਹੈ। ਅਤੇ ਅੱਗੇ ਰਿਪੋਰਟ ‘ਚ ਕਿਹਾ ਗਿਆ ਹੈ ਕੇ ਪੀਐਮ ਮੋਦੀ ਦੇ ਕਾਫ਼ਲੇ ਦੌਰਾਨ ਅਚਾਨਕ ਪ੍ਰਦਰਸ਼ਨਕਾਰੀ ਉੱਥੇ ਆ ਗਏ, ਜਿਨ੍ਹਾਂ ਨੇ ਸੜਕ ਜਾਮ ਕਰ ਦਿੱਤੀ। ਇਸ ਮਾਮਲੇ ਵਿੱਚ ਕਿਸ ਦੀ ਲਾਪਰਵਾਹੀ ਸੀ, ਇਸ ਦੀ ਜਾਂਚ ਲਈ ਕਮੇਟੀ ਬਣਾਈ ਗਈ ਹੈ।

ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਕੇਂਦਰ ਸਰਕਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਖਿਲਾਫ ਕਾਰਵਾਈ ਕਰ ਸਕਦੀ ਹੈ। ਉਹਨਾਂ ਨੂੰ ਦਿੱਲੀ ਤਲਬ ਕੀਤਾ ਜਾ ਸਕਦਾ ਹੈ। ਇਸ ਦੇ ਲਈ ਐੱਸਪੀਜੀ ਐਕਟ ਦੀ ਧਾਰਾ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਪੁਲਿਸ ਦੀ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ 24 ਘੰਟਿਆਂ ਵਿੱਚ ਰਿਪੋਰਟ ਮੰਗੀ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਹਾ ਕਿ ਦੇਰ ਰਾਤ ਤੱਕ ਪੰਜਾਬ ਪੁਲਿਸ ਵੱਲੋਂ ਸਾਰੀਆਂ ਸੜਕਾਂ ਨੂੰ ਕਲੀਅਰ ਕਰ ਦਿੱਤਾ ਗਿਆ ਸੀ। ਪ੍ਰਦਰਸ਼ਨਕਾਰੀ ਅਚਾਨਕ ਆ ਗਏ ਸਨ, ਜਿਸ ਦਾ ਪੁਲਿਸ ਨੂੰ ਪਤਾ ਵੀ ਨਹੀਂ ਲੱਗਾ। ਹਾਲਾਂਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਨੇ ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ਵਿੱਚ 2 ਮੈਂਬਰੀ ਕਮੇਟੀਆਂ ਬਣਾਈਆਂ ਹਨ। ਜਿਸ ਵਿੱਚ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਸਰਕਾਰ ਨੇ ਕਮੇਟੀ ਨੂੰ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਹੈ।

ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਸਤਾ ਰੋਕਣ ਨੂੰ ਲੈ ਕੇ ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਪੀਐਮ ਮੋਦੀ ਇੱਥੋਂ ਆ ਰਹੇ ਹਨ। ਪੰਜਾਬ ਪੁਲਿਸ ਉਸ ਨੂੰ ਯਕੀਨ ਨਹੀਂ ਦਿਵਾ ਸਕੀ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਵੀ ਕਿਹਾ ਹੈ ਕਿ ਉਨ੍ਹਾਂ ਕੋਲ ਪੀਐਮ ਦਾ ਰਸਤਾ ਰੋਕਣ ਦਾ ਕੋਈ ਪ੍ਰੋਗਰਾਮ ਨਹੀਂ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇਸ ਮਾਮਲੇ ‘ਚ ਜਵਾਬਦੇਹੀ ਤੈਅ ਕਰਨ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...