November 17, 2026, 10:58 am
----------- Advertisement -----------
HomeNewsBreaking Newsਚੰਨੀ ਦੀ SMO ਭਰਜਾਈ ਨੇ ਵੀ ਨੌਕਰੀ ਛੱਡਣ ਦਾ ਦਿੱਤਾ ਨੋਟਿਸ, ਸਿਹਤ...

ਚੰਨੀ ਦੀ SMO ਭਰਜਾਈ ਨੇ ਵੀ ਨੌਕਰੀ ਛੱਡਣ ਦਾ ਦਿੱਤਾ ਨੋਟਿਸ, ਸਿਹਤ ਮੰਤਰੀ ਦੇ ਛਾਪੇ ਤੋਂ ਬਾਅਦ ਹੋਈ ਸੀ ਬਦਲੀ

Published on

----------- Advertisement -----------

ਮੋਹਾਲੀ, 2 ਅਗਸਤ, 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀ ਸਖ਼ਤੀ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਭਾਬੀ ‘ਤੇ ਵੀ ਡਿੱਗੀ ਹੈ। ਉਹ ਖਰੜ ਦੇ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਤਾਇਨਾਤ ਸੀ।

ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਖਰੜ ਹਸਪਤਾਲ ਦਾ ਚੈਕਅੱਪ ਕੀਤਾ ਸੀ। ਜਿਸ ਵਿੱਚ ਵਾਰਡ ਵਿੱਚ ਪੱਖੇ ਨਾ ਚਲਾਉਣ ਅਤੇ ਵਾਸ਼ਰੂਮਾਂ ਦੀ ਸਫ਼ਾਈ ਨਾ ਕਰਨ ਲਈ ਐਸ.ਐਮ.ਓ ਨੂੰ ਤਾੜਨਾ ਕੀਤੀ ਗਈ। ਜਿਸ ਤੋਂ ਬਾਅਦ ਡਾ: ਮਨਿੰਦਰ ਦਾ ਤਬਾਦਲਾ ਖਰੜ ਤੋਂ ਬਰਨਾਲਾ ਦੇ ਧਨੌਲਾ ਵਿਖੇ ਕਰ ਦਿੱਤਾ ਗਿਆ।

ਸਿਹਤ ਵਿਭਾਗ ਵੱਲੋਂ ਖਰੜ ਦੇ ਐੱਸਐੱਮਓ ਡਾ: ਮਨਿੰਦਰ ਕੌਰ (ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਭਾਬੀ) ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਜਾਣ ਤੋਂ ਕੁਝ ਦਿਨ ਬਾਅਦ, ਉਨ੍ਹਾਂ ਨੇ ਨੌਕਰੀ ਛੱਡਣ ਦਾ ਨੋਟਿਸ ਦੇ ਦਿੱਤਾ ਹੈ।

ਜ਼ਿਕਰਯੋਗ ਹੈ ਕਿ 20 ਜੁਲਾਈ ਨੂੰ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਥਾਨਕ ਵਿਧਾਇਕ ਅਨਮੋਲ ਗਗਨ ਮਾਨ (ਸੈਰ ਸਪਾਟਾ ਮੰਤਰੀ) ਦੇ ਨਾਲ ਸਿਵਲ ਹਸਪਤਾਲ ਖਰੜ ਦਾ ਅਚਨਚੇਤ ਦੌਰਾ ਕੀਤਾ ਅਤੇ ਕੁਝ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਐਸ.ਐਮ.ਓ ਡਾ: ਮਨਿੰਦਰ ਕੌਰ ਦੀ ਆਲੋਚਨਾ ਕੀਤੀ।

ਮੰਤਰੀ ਵਲੋਂ ਕੀਤੇ ਗਏ ਦੌਰੇ ਦੌਰਾਨ ਪਾਇਆ ਗਿਆ ਕਿ, ਹਸਪਤਾਲ ਦੇ ਇੱਕ ਵਾਰਡ ਦੇ ਪੱਖੇ ਕੰਮ ਨਹੀਂ ਕਰ ਰਹੇ ਅਤੇ ਵਾਸ਼ਰੂਮਾਂ ਵਿੱਚ ਸਫ਼ਾਈ ਨਹੀਂ ਹੈ। ਮੰਤਰੀ ਦੇ ਦੌਰੇ ਤੋਂ ਕਰੀਬ ਦੋ ਦਿਨਾਂ ਬਾਅਦ ਹੀ ਡਾ: ਮਨਿੰਦਰ ਕੌਰ ਦੇ ਤਬਾਦਲੇ ਦੇ ਹੁਕਮ ਜਾਰੀ ਕਰਕੇ ਉਨ੍ਹਾਂ ਦਾ ਤਬਾਦਲਾ ਧਨੌਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਐਸਐਮਓ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਨੌਕਰੀ ਤੋਂ ਸਵੈ-ਇੱਛਤ ਸੇਵਾਮੁਕਤੀ ਦੀ ਮੰਗ ਕੀਤੀ। ਉਧਰ, ਡਾਕਟਰ ਮਨਿੰਦਰ ਕੌਰ ਨੇ ਕਿਹਾ ਕਿ ਉਸ ਨੇ ਕੁਝ ਨਿੱਜੀ ਕਾਰਨਾਂ ਕਰਕੇ ਨੌਕਰੀ ਛੱਡਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ, ”ਮੈਂ 10 ਦਿਨ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ। ਮੈਂ ਕੁਝ ਨਿੱਜੀ ਕਾਰਨਾਂ ਕਰਕੇ ਇਹ ਫੈਸਲਾ ਕੀਤਾ ਸੀ। ਮੈਂ ਉਸ ਘਟਨਾ ‘ਤੇ ਕੋਈ ਟਿੱਪਣੀ ਨਹੀਂ ਕਰਾਂਗੀ। ਮੈਂ ਇਸ ਕਿੱਤੇ ਵਿੱਚ 22 ਸਾਲ ਸੇਵਾ ਕੀਤੀ ਸੀ। ਡਾ: ਮਨਿੰਦਰ ਕੌਰ ਸਾਬਕਾ ਸੀਐਮ ਚਰਨਜੀਤ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਦੀ ਪਤਨੀ ਹੈ, ਜਿਨ੍ਹਾਂ ਨੇ ਬਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...