June 25, 2026, 7:46 am
----------- Advertisement -----------
HomeNewsLatest Newsਮੰਤਰੀ ਕਟਾਰੂਚੱਕ ਵੱਲੋਂ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਡਿਜੀਟਲ ਉਦਘਾਟਨ, ਸੈਲਾਨੀਆਂ ਦੇ...

ਮੰਤਰੀ ਕਟਾਰੂਚੱਕ ਵੱਲੋਂ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਡਿਜੀਟਲ ਉਦਘਾਟਨ, ਸੈਲਾਨੀਆਂ ਦੇ ਘੁੰਮਣ ਲਈ ਜੀਪ ਸਫਾਰੀ, ਨੇਚਰ ਟ੍ਰੇਲ ਦੀ ਸੁਵਿਧਾ ਵੀ ਉਪਲਬਧ

Published on

----------- Advertisement -----------

ਚੰਡੀਗੜ੍ਹ, 21 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਈਕੋ ਟੂਰਿਜ਼ਮ ਦੇ ਗੜ੍ਹ ਵਜੋਂ ਵਿਕਸਿਤ ਕਰਨ ਹਿੱਤ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਦੇ ਹਿੱਸੇ ਵਜੋਂ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਣ ਕੰਪਲੈਕਸ, ਸੈਕਟਰ 68, ਮੋਹਾਲੀ ਤੋਂ ਡਿਜੀਟਲ ਤੌਰ ਉੱਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ (ਨੇਚਰ ਰਟਰੀਟ ਚੌਹਾਲ) ਦਾ ਉਦਘਾਟਨ ਕੀਤਾ ਗਿਆ। ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਲੋਕਾਂ ਨੂੰ ਜੰਗਲ ਅਤੇ ਜੰਗਲੀ ਜੀਵ ਬਾਰੇ ਜਾਣੂੰ ਕਰਵਾਉਣਾ ਅਤੇ ਪੰਜਾਬ ਵਿੱਚ ਈਕੋ ਟੂਰਿਜ਼ਮ ਨੂੰ ਬੜ੍ਹਾਵਾ ਦੇਣਾ ਹੈ। ਇਸ ਪ੍ਰਾਜੈਕਟ ਵਿਖੇ ਲੋਕਾਂ ਦੇ ਰਹਿਣ ਲਈ ਹੱਟਸ ਬਣਾਏ ਗਏ ਹਨ, ਜਿਸਤੇ ਤਕਰੀਬਨ 60 ਲੱਖ ਰੁਪਏ ਦਾ ਖਰਚਾ ਆਇਆ ਹੈ। ਇੱਥੇ ਲੋਕ ਆਪਣੇ ਪਰਿਵਾਰ ਸਮੇਤ ਰਹਿ ਸਕਦੇ ਹਨ। ਇਸ ਪ੍ਰਾਜੈਕਟ ਦੀ ਖਾਸੀਅਤ ਹੈ ਕਿ ਇਹ ਪ੍ਰਾਜੈਕਟ ਲੋਕਲ ਕਮਿਊਨਟੀ ਦੁਆਰਾ ਚਲਾਇਆ ਜਾ ਰਿਹਾ ਹੈ, ਜਿਸਦੇ ਮੁਨਾਫੇ ਦਾ 50% ਹਿੱਸਾ ਪਿੰਡ ਦੇ ਵਿਕਾਸ ਲਈ ਖਰਚ ਕੀਤਾ ਜਾਵੇਗਾ।

ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਸੈਲਾਨੀਆਂ ਲਈ ਖਾਣ ਪੀਣ ਲਈ ਕੰਟੀਨ ਦਾ ਪ੍ਰਬੰਧ ਵੀ ਹੈ ਅਤੇ ਸੈਲਾਨੀਆਂ ਦੇ ਘੁੰਮਣ ਲਈ ਜੀਪ ਸਫਾਰੀ, ਨੇਚਰ ਟ੍ਰੇਲ ਦੀ ਸੁਵਿਧਾ ਵੀ ਉਪਲੱਬਧ ਹੈ, ਜਿਸ ਤੋਂ ਸੈਲਾਨੀ ਕੁਦਰਤ ਦਾ ਨਜ਼ਾਰਾ ਅਤੇ ਜੰਗਲੀ ਜੀਵ ਜਿਵੇਂ ਕਿ ਮੋਰ, ਸਾਂਬਰ, ਹਿਰਨ, ਚਿੜੀਆਂ, ਤੇਂਦੂਆ ਆਦਿ ਨੂੰ ਵੇਖ ਸਕਦੇ ਹਨ।

ਉਨ੍ਹਾਂ ਅਗਾਂਹ ਦੱਸਿਆ ਕਿ ਇਹ ਪੰਜਾਬ ਦਾ ਇਸ ਤਰ੍ਹਾਂ ਦਾ ਤੀਜਾ ਪ੍ਰਾਜੈਕਟ ਹੈ। ਇਸਤੋਂ ਇਲਾਵਾ ਪਹਿਲਾਂ ਪਠਾਨਕੋਟ ਜਿਲ੍ਹੇ ਵਿੱਚ ਮਿੰਨੀ ਗੋਆ, ਹੁਸ਼ਿਆਰਪੁਰ ਵਿਖੇ ਥਾਨਾ ਡੈਮ ਉੱਤੇ ਜੰਗਲ ਲੋਜ਼ਿਜ ਵੀ ਵਣ ਵਿਭਾਗ ਵੱਲੋਂ ਬਣਾਏ ਗਏ ਹਨ, ਜਿਨ੍ਹਾਂ ਨੂੰ ਸੈਲਾਨੀਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਨਵੇਂ ਪ੍ਰਾਜੈਕਟ ਦੇ ਨਾਲ ਲੋਕਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਸਥਾਨਕ ਲੋਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ ਜਲਦ ਹੀ ਚੌਹਾਲ ਤੋਂ ਤੱਖਣੀ ਵਾਈਲਡ ਲਾਈਫ ਸੈਂਚੂਰੀ ਵਿੱਚ ਜੰਗਲ ਸਫਾਰੀ ਸ਼ੁਰੂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...