September 23, 2026, 8:34 am
----------- Advertisement -----------
HomeNewsBreaking Newsਪਿਆਕੜਾਂ ਦੀਆਂ ਲੱਗੀਆਂ ਮੌਜਾਂ: ਪੰਜਾਬ 'ਚ ਸਸਤੀ ਹੋਈ ਬੀਅਰ, ਨਵੀਆਂ ਕੀਮਤਾਂ ਅੱਜ...

ਪਿਆਕੜਾਂ ਦੀਆਂ ਲੱਗੀਆਂ ਮੌਜਾਂ: ਪੰਜਾਬ ‘ਚ ਸਸਤੀ ਹੋਈ ਬੀਅਰ, ਨਵੀਆਂ ਕੀਮਤਾਂ ਅੱਜ ਤੋਂ ਲਾਗੂ

Published on

----------- Advertisement -----------

ਜਲੰਧਰ, 6 ਅਪ੍ਰੈਲ 2023 – ਪੰਜਾਬ ‘ਚ ਬੀਅਰ ਸਸਤੀ ਹੋ ਗਈ ਹੈ ਅਤੇ ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਨਵੀਂ ਐਕਸਾਈਜ਼ ਪਾਲਿਸੀ ਅਧੀਨ ਠੇਕੇਦਾਰਾਂ ਵੱਲੋਂ ਗਰੁੱਪਾਂ ਦਾ ਚਾਰਜ ਸੰਭਾਲਣ ਤੋਂ ਬਾਅਦ ਬੀਅਰ ਦੀਆਂ ਸ਼ੁਰੂਆਤੀ ਕੀਮਤਾਂ 180 ਰੁਪਏ ਰੱਖੀਆਂ ਗਈਆਂ ਸਨ, ਜਿਸ ’ਤੇ ਐਕਸਾਈਜ਼ ਵਿਭਾਗ ਨੇ ਵੱਡਾ ਕਦਮ ਉਠਾਉਂਦਿਆਂ ਕੀਮਤਾਂ ’ਚ ਕਮੀ ਕਰਕੇ ਆਪਣੇ ਪੱਧਰ ’ਤੇ ਰੇਟ ਨਿਰਧਾਰਿਤ ਕੀਤੇ ਹਨ। ਇਸ ਅਧੀਨ ਵੀਰਵਾਰ ਤੋਂ ਲਾਈਟ ਬੀਅਰ 140 ਰੁਪਏ, ਜਦਕਿ ਸਟ੍ਰਾਂਗ ਬੀਅਰ 150 ਰੁਪਏ ਵਿਚ ਉਪਲੱਬਧ ਹੋਵੇਗੀ। ਇਹ ਪਹਿਲੀ ਵਾਰ ਹੈ ਕਿ ਐਕਸਾਈਜ਼ ਵਿਭਾਗ ਵੱਲੋਂ ਬੀਅਰ ਦੀਆਂ ਕੀਮਤਾਂ ਖ਼ੁਦ ਨਿਰਧਾਰਿਤ ਕੀਤੀਆਂ ਗਈਆਂ ਹਨ।

ਵਿਭਾਗ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨਿਰਧਾਰਿਤ ਕੀਮਤਾਂ ਤੋਂ ਜ਼ਿਆਦਾ ਕੀਮਤ ਵਸੂਲ ਕਰਨ ’ਤੇ ਠੇਕੇਦਾਰਾਂ ’ਤੇ ਨਿਯਮਾਂ ਦੀ ਉਲੰਘਣਾ ਕਰਨ ਦੀ ਵੱਡੀ ਕਾਰਵਾਈ ਕੀਤੀ ਜਾਵੇਗੀ। ਕੀਮਤਾਂ ਨਿਰਧਾਰਿਤ ਕਰਨ ਨੂੰ ਲੈ ਕੇ ਐਕਸਾਈਜ਼ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੀ ਪ੍ਰਧਾਨਗੀ ਵਿਚ ਅਹਿਮ ਮੀਟਿੰਗ ਬੁਲਾਈ ਗਈ, ਜਿਸ ਵਿਚ ਵਿਚਾਰ ਚਰਚਾ ਉਪਰੰਤ ਰੇਟ ਲਿਸਟ ’ਤੇ ਅੰਤਿਮ ਮੋਹਰ ਲਗਾ ਦਿੱਤੀ ਗਈ।

ਐਕਸਾਈਜ਼ ਵਿਭਾਗ ਨੇ ਹੈਵਰਡਸ 5000, ਗਿਨਸਬਰਗ, ਟੂਬਰਗ, ਰਾਕਬਰਗ, ਗੌਡਫਾਦਰ ਦੀਆਂ ਘੱਟ ਤੋਂ ਘੱਟ ਕੀਮਤਾਂ 130 ਅਤੇ ਵੱਧ ਤੋਂ ਵੱਧ 160 ਰੁਪਏ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਬਡਵਾਈਜਰ ਲਾਈਟ, ਬੂਮ ਦੀ ਕੀਮਤ 150 ਤੋਂ 180 ਰੱਖੀ ਗਈ ਹੈ। ਕਿੰਗਫਿਸ਼ਰ ਅਲਟਰਾ 190 ਤੋਂ 220, ਬਡਵਾਈਜਰ ਮੈਗਨਮ 170 ਤੋਂ 200, ਥੰਡਰਬੋਲਟ 130 ਤੋਂ 160, ਕਿੰਗਫਿਸ਼ਰ ਮੈਕਸ 220 ਤੋਂ 250, ਕੋਰੋਨਾ 210 ਤੋਂ 240, ਵ੍ਹਾਈਟ ਪਿੰਟ 220 ਤੋਂ 260, ਐਰਡਾਈਂਜਰ 360 ਤੋਂ 400 ਰੁਪਏ ਦੀ ਰੇਟ ਲਿਸਟ ਮੁਤਾਬਕ ਵੇਚਣੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...