ਪੰਜਾਬ ਵਿੱਚ ਸੇਫ਼ ਸਕੂਲ ਵਾਹਨ ਸਕੀਮ ਤਹਿਤ ਡਿਪਟੀ ਕਮਿਸ਼ਨਰ, ਐਸ.ਐਸ.ਪੀ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਦੀਆਂ ਹਦਾਇਤਾਂ ‘ਤੇ ਸਹਾਇਕ ਟਰਾਂਸਪੋਰਟ ਅਫ਼ਸਰ ਸੰਦੀਪ ਭਾਰਤੀ ਨੇ ਮਾਹਿਲਪੁਰ ਅਤੇ ਗੜ੍ਹਸ਼ੰਕਰ ਨੂੰ ਆਉਣ ਵਾਲੀਆਂ 45 ਦੇ ਕਰੀਬ ਸਕੂਲੀ ਬੱਸਾਂ ਦਾ ਨਿਰੀਖਣ ਕੀਤਾ।
ਜਾਣਕਾਰੀ ਦਿੰਦਿਆਂ ਸਹਾਇਕ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਇਸ ਸਖ਼ਤ ਚੈਕਿੰਗ ਦੌਰਾਨ ਸੇਫ਼ ਸਕੂਲ ਵਾਹਨ ਸਕੀਮ ਤਹਿਤ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 9 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ | ਇਨ੍ਹਾਂ ਵਿੱਚੋਂ ਦੋ ਬੱਸਾਂ ਬਿਨਾਂ ਦਸਤਾਵੇਜ਼ਾਂ ਅਤੇ ਬਿਨਾਂ ਫਿਟਨੈਸ ਸਰਟੀਫਿਕੇਟਾਂ ਤੋਂ ਵੱਖ-ਵੱਖ ਥਾਣਿਆਂ ਵਿੱਚ ਰੋਕੀਆਂ ਗਈਆਂ।
ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਆਪਣੀਆਂ ਸਕੂਲੀ ਬੱਸਾਂ ਦੇ ਜ਼ਰੂਰੀ ਕਾਗਜਾਤ ਪੂਰੇ ਰੱਖਣ ਲਈ ਸਖ਼ਤ ਹਦਾਇਤਾਂ ਦੇਣ।