September 23, 2026, 6:40 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਰੇਲਵੇ ਸਟੇਸ਼ਨ 'ਤੇ ਜੀਆਰਪੀ ਪੁਲਿਸ ਵੱਲੋਂ...

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਰੇਲਵੇ ਸਟੇਸ਼ਨ ‘ਤੇ ਜੀਆਰਪੀ ਪੁਲਿਸ ਵੱਲੋਂ ਯਾਤਰੀਆਂ ਦੀ ਚੈਕਿੰਗ

Published on

----------- Advertisement -----------

ਅੰਮ੍ਰਿਤਸਰ ਲੋਕ ਸਭਾ ਚੋਣਾਂ ਨੂੰ ਲੈਕੇ ਜਿੱਥੇ ਸ਼ਹਿਰ ਭਰ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਜਗ੍ਹਾ ਜਗ੍ਹਾ ਤੇ ਨਾਕਾਬੰਦੀ ਕੀਤੀ ਗਈ ਹੈ ਤੇ ਹਰ ਆਉਣ ਤੇ ਜਾਉਣ ਵਾਲਿਆ ਗੱਡੀਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਹੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਜੀਆਰਪੀ ਪੁਲਿਸ ਵੱਲੋਂ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

 ਇਸ ਮੌਕੇ ਜੀਆਰਪੀ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਰੋਜ਼ਾਨਾ ਰੂਟੀਨ ਦੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਰੇਲਵੇ ਸਟੇਸ਼ਨ ਤੇ ਚੈਕਿੰਗ ਅਭਿਆਨ ਚਲਾਇਆ ਜਾਂਦਾ ਹੈ। ਹਰ ਆਉਣ ਜਾਣ ਵਾਲੇ ਯਾਤਰੀਆਂ ਦੀ ਚੈਕਿੰਗ ਕੀਤੀ ਜਾਂਦੀ ਹੈ ਉੱਥੇ ਹੀ ਅੱਜ ਸਾਡੇ ਵੱਲੋਂ ਰੇਲਵੇ ਸਟੇਸ਼ਨ ਤੇ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਧਰਨੇ ਤੇ ਚਲਦੇ ਕਈ ਟ੍ਰੇਨਾਂ ਰੱਦ ਹੋ ਗਈਆਂ ਹਨ। ਜਿਸ ਦੇ ਚਲਦੇ ਪਲੇਅਰਫਾਰਮ ਤੇ ਕਾਫੀ ਭੀੜ ਭੜੱਕਾ ਨਜ਼ਰ ਆ ਰਿਹਾ ਹੈ। ਯਾਤਰੀ ਪਲੇਟਫਾਰਮ ਤੇ ਬੈਠੇ ਹੋਏ ਹਨ। ਉਹਨਾਂ ਕਿਹਾ ਕਿ ਕਈ ਟ੍ਰੇਨਾਂ ਵਾਇਆ ਚੰਡੀਗੜ੍ਹ ਨੂੰ ਚਲਾਈਆਂ ਗਈਆਂ ਹਨ।

ਜਿਸ ਦੇ ਚਲਦੇ ਟ੍ਰੇਨਾਂ ਲੇਟ ਹੋਣ ਦੇ ਕਰਕੇ ਵੀ ਯਾਤਰੀ ਪਲੇਟਫਾਰਮ  ਤੇ ਬੈਠੇ ਹੋਏ ਹਨ ਯਾਤਰੀਆਂ ਨੂੰ ਸੂਚਨਾ ਦੇਣ ਦੇ ਲਈ ਵੀ ਰੇਲਵੇ ਵਿਭਾਗ ਦੇ ਇਨਕੁਆਰੀ ਵਿਭਾਗ ਵੱਲੋਂ ਵੀ ਯਾਤਰੀਆਂ ਨੂੰ ਬਾਰ ਬਾਰ ਸੂਚਿਤ ਕੀਤਾ ਜਾ ਰਿਹਾ ਹਨ ਕਿ ਕਿਹੜੀਆਂ ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ ਤੇ ਕਿਹੜੀਆਂ ਟ੍ਰੇਨਾਂ ਲੇਟ ਹਨ ਉਹਨਾਂ ਕਿਹਾ ਕਿ ਕਈ ਵਾਰ ਯਾਤਰੀ ਆਪਣੇ ਬੈਗ ਦੇ ਵਿੱਚ ਨਸ਼ੀਲੇ ਪਦਾਰਥ ਲੈ ਕੇ ਆਉਂਦੇ ਹਨ ਜਿਸਦੇ ਚਲਦੇ ਸਾਡੇ ਵੱਲੋਂ ਇਹ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕੋਈ ਰੇਲਵੇ ਸਟੇਸ਼ਨ ਤੇ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...