September 28, 2026, 12:28 am
----------- Advertisement -----------
HomeNewsLatest Newsਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ-ਵਿੱਤ ਮੰਤਰੀ

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ-ਵਿੱਤ ਮੰਤਰੀ

Published on

----------- Advertisement -----------

ਪਟਿਆਲਾ, 10 ਨਵੰਬਰ: ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਵਿਰਸੇ ‘ਚ ਖਾਲੀ ਖ਼ਜ਼ਾਨਾ ਮਿਲਿਆ ਪਰੰਤੂ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੁਣ ਸੂਬੇ ਦਾ ਖ਼ਜ਼ਾਨਾ ਭਰਨ ਲੱਗਾ ਹੈ, ਮਾਲੀਆ ਪ੍ਰਾਪਤੀ ਵਧੀ ਹੈ ਅਤੇ ਚੋਰ ਮੋਰੀਆਂ ਬੰਦ ਕਰਕੇ ਮਾਨ ਸਰਕਾਰ ਨੇ ਲੀਡਰਾਂ ਦੇ ਘਰਾਂ ‘ਚ ਜਾਂਦਾ ਪੈਸਾ ਰੋਕ ਦਿੱਤਾ ਹੈ।

ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੰਦਿਆਂ ਕਿ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਦੇ ਨਾਲ ਖੜ੍ਹੀ ਹੈ ਅਤੇ ਇਸ ਨੂੰ ਕਿਸੇ ਤਰ੍ਹਾਂ ਦਾ ਵਿੱਤੀ ਸੰਕਟ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਅਮਲੇ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਤਨਖਾਹਾਂ ਦੇਣ ਲਈ 9 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਹਲਕਾ ਕਰਨ ਲਈ ਵੀ ਸਰਕਾਰ ਆਪਣਾ ਬਣਦਾ ਯੋਗਦਾਨ ਪਾਵੇਗੀ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ‘ਚ ਇਸ ਯੂਨੀਵਰਸਿਟੀ ਦੀ ਮਾੜੀ ਹਾਲਤ ਕਰਕੇ ਇਸ ਉਪਰ ਚੜ੍ਹੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਨੇ ਗੰਭੀਰਤਾ ਦਿਖਾਉਂਦਿਆਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਸੀ।

. ਹਰਪਾਲ ਸਿੰਘ ਚੀਮਾ ਨੇ ਕੋਟਕਪੂਰਾ ਵਿਖੇ ਗੋਲੀਬਾਰੀ ਦੀ ਘਟਨਾ ‘ਤੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਅਮਨ-ਕਾਨੂੰਨ ਆਪਣੇ ਹੱਥ ‘ਚ ਲੈਣ ਅਤੇ ਆਪਸੀ ਭਾਈਚਾਰਾ ਵਿਗਾੜਨ ਦੀ ਇਜ਼ਾਜਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਸੁਰੱਖਿਆ ਬਣਾ ਕੇ ਰੱਖੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...