July 24, 2026, 7:45 am
----------- Advertisement -----------
HomeNewsBreaking Newsਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ...

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰਪਾਲ ਚੀਮਾ

Published on

----------- Advertisement -----------

ਚੰਡੀਗੜ੍ਹ, 27 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਜਿੱਥੇ ਵੀ ਲੋੜ ਹੋਵੇਗੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ।

ਇਸ ਦੌਰਾਨ ਵਿੱਤ ਮੰਤਰੀ ਨੇ ਖਜ਼ਾਨਾ ਸ਼ਾਖਾ ਦੇ ਅਧਿਕਾਰੀਆਂ ਨਾਲ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਦੀ ਪੂਰਤੀ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਸਮੇਂ ਸਿਰ ਤਰੱਕੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨੂੰ ਹੋਰ ਬੇਹਤਰ ਬਨਾਉਣ ਲਈ ਉਹ ਆਪਣੇ ਸਾਥੀ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...