29 ਅਗਸਤ,ਚੰਡੀਗੜ੍ਹ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ 37ਵਾਂ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਹਰ ਸਾਲ ਮਨਾਏ ਜਾਣ ਵਾਲੀ ਇਸ 15-ਰੋਜ਼ਾ ਮੁਹਿੰਮ ਵਿੱਚ ਸਿਹਤ ਸੰਸਥਾਵਾਂ ਅਤੇ ਹੋਰ ਹਿੱਸੇਦਾਰਾਂ ਨੂੰ ਅੱਖਾਂ ਦਾਨ ਬਾਰੇ ਜਨ-ਜਾਗਰੂਕਤਾ ਫੈਲਾਉਣ ਅਤੇ ਨਾਗਰਿਕਾਂ ਨੂੰ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਪ੍ਰੇਰਿਤ ਕੀਤਾ ਜਾਂਦਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਪ੍ਰਣ ਕਰਨ ਅਤੇ ਕਿਸੇ ਲੋੜਵੰਦ ਲਈ ਇਸ ਸੰਸਾਰ ਨੂੰ ਦੇਖਣ ਯੋਗ ਬਣਾਉਣ ਦੇ ਨੇਕ ਕਾਰਜ ਵਿੱਚ ਹਿੱਸਾ ਪਾਉਣ। ਉਨ੍ਹਾਂ ਨੇ ਡਿਜੀਟਲ ਮੀਡੀਆ ਸਮੇਤ ਮਾਸ ਮੀਡੀਆ ਰਾਹੀਂ ਆਈ.ਈ.ਸੀ. (ਸੂਚਨਾ. ਸਿੱਖਿਆ ਅਤੇ ਸੰਚਾਰ) ਦੇ ਹਿੱਸੇ ਨੂੰ ਮਜ਼ਬੂਤ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ ਜਿਸ ਰਾਹੀਂ ਅਸੀਂ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਯੋਗ ਹੋਵਾਂਗੇ ਅਤੇ ਵੱਧ ਤੋਂ ਵੱਧ ਕੋਰਨੀਆ ਪ੍ਰਾਪਤ ਕਰ ਸਕਾਂਗੇ।
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ: ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ ਜਾਗਰੂਕਤਾ ਰਾਹੀਂ ਅੱਖਾਂ ਦਾਨ ਸਬੰਧੀ ਭਰਮ-ਭੁਲੇਖਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਅੱਖਾਂ ਦਾਨ ਕਰਨ ਲਈ ਰਜਿਸਟ੍ਰੇਸ਼ਨ ਫਾਰਮ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਵਿਜ਼ਨ ਸੈਂਟਰਾਂ ਵਿੱਚ ਉਪਲਬਧ ਹਨ। ਇਸ ਤੋਂ ਇਲਾਵਾ ਹੁਣ ਲੋਕ ਵੈੱਬਸਾਈਟ https://nhm.punjab.gov.in/Eye_Donation ‘ਤੇ ਲੌਗਇਨ ਕਰਕੇ ਆਨਲਾਈਨ ਰਜਿਸਟਰ ਕਰਕੇ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਕਰ ਸਕਦੇ ਹਨ। ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਉਹ ਆਪਣਾ ਰਜਿਸਟ੍ਰੇਸ਼ਨ ਫਾਰਮ ਡਾਊਨਲੋਡ ਅਤੇ ਪ੍ਰਿੰਟ ਕਰ ਸਕਦੇ ਹਨ ਇਸ ਜਾਗਰੂਕਤਾ ਮੁਹਿੰਮ ਦਾ ਟੀਚਾ ਸਾਰੇ ਕੋਰਨੀਅਲ ਨੇਤਰਹੀਣ ਮਰੀਜ਼ਾਂ ਦੇ ਬੈਕਲਾਗ ਨੂੰ ਕਲੀਅਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਚੱਲ ਰਹੀ ਮਹਾਂਮਾਰੀ ਦੇ ਬਾਵਜੂਦ ਸਾਲ 2021-22 ਵਿੱਚ ਰਾਜ ਵਿੱਚ 835 ਕੇਰਾਰੋਪਲਾਸਟੀ ਸਰਜਰੀਆਂ ਸਫਲਤਾਪੂਰਵਕ ਕੀਤੀਆਂ ਗਈਆਂ ਹਨ।
----------- Advertisement -----------
ਅੱਖਾਂ ਦਾਨ ਕਰੋ ਅਤੇ ਦੁਨੀਆ ਨੂੰ ਦੇਖਣ ਵਿੱਚ ਕਿਸੇ ਦੀ ਮਦਦ ਕਰੋ: ਚੇਤਨ ਸਿੰਘ ਜੌੜਾਮਾਜਰਾ
Published on
----------- Advertisement -----------
----------- Advertisement -----------












