November 21, 2026, 8:02 pm
----------- Advertisement -----------
HomeNewsBreaking Newsਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ...

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਵਿਖਾਈ ਹਰੀ ਝੰਡੀ

Published on

----------- Advertisement -----------

ਚੰਡੀਗੜ੍ਹ, 7 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ।

ਇੱਥੋਂ ਦੇ ਸੈਕਟਰ-3 ਸਥਿਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ ਤੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਅਤੇ ਸਮਾਜ ਵਿੱਚ ਉਨ੍ਹਾਂ ਦਾ ਚੰਗਾ ਜੀਵਨ ਬਤੀਤ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾਉਣ ਦਾ ਵੀ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੁੱਗਣੀ ਕਰਕੇ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 7 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ ਅਤੇ ਇਸ ਰੈਲੀ ਨੂੰ ਰਾਜਪਾਲ ਪੰਜਾਬ ਵੱਲੋਂ ਫਲੈਗ-ਇਨ ਕੀਤਾ ਜਾਵੇਗਾ।

ਜੌੜਾਮਾਜਰਾ ਨੇ ਕਿਹਾ ਕਿ ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਵਿੱਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨ ਸਣੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ, ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ।

ਚੇਤਨ ਸਿੰਘ ਜੋੜਾਮਾਜਰਾ ਨੇ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਪਾਉਣ ਲਈ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਨਵੇਂ ਉਪਰਾਲੇ ਤਹਿਤ ਕਿਊ.ਆਰ ਕੋਡ ਵੀ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਦੇਣ ਲਈ ਆਨਲਾਈਨ ਪ੍ਰੀਕ੍ਰਿਆ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਇਸ ਕਿਊ.ਆਰ ਕੋਡ ਰਾਹੀਂ ਹੀ ਯੋਗਦਾਨ ਜਮ੍ਹਾਂ ਕੀਤਾ ਜਾਵੇ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...