September 10, 2026, 9:28 pm
----------- Advertisement -----------
HomeNewsLatest Newsਡੇਰਿਆਂ 'ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ...

ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------

ਚੰਡੀਗੜ੍ਹ, 11 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ ‘ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਅਤੇ ਆਪਣੀ ਮੌਜੂਦਗੀ ‘ਚ ਪਰਿਵਾਰਾਂ ਨੂੰ ਪਾਣੀ ਵਿੱਚੋਂ ਕੱਢਣ ਦਾ ਕੰਮ ਸ਼ੁਰੂ ਕਰਵਾਇਆ। ਕੈਬਨਿਟ ਮੰਤਰੀ ਲਗਾਤਾਰ ਹਲਕੇ ਵਿੱਚ ਡਟੇ ਹੋਏ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਅੱਜ ਜਿਵੇਂ ਹੀ ਉਨ੍ਹਾਂ ਨੂੰ ਪਿੰਡ ਧਰਮੇੜੀ ਨੇੜਲੇ ਡੇਰਿਆਂ ਵਿੱਚ ਪਰਿਵਾਰਾਂ ਦੇ ਫਸੇ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸ਼ਤੀਆਂ ਭੇਜਣ ਲਈ ਕਿਹਾ ਅਤੇ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਆਪਣੀ ਨਿਗਰਾਨੀ ਹੇਠ ਕਾਰਜ ਸ਼ੁਰੂ ਕਰਵਾਇਆ। ਉਨ੍ਹਾਂ ਐਸ.ਡੀ.ਐਮ. ਚਰਨਜੀਤ ਸਿੰਘ ਅਤੇ ਡੀ.ਡੀ.ਪੀ.ਓ. ਅਮਨਦੀਪ ਕੌਰ ਨੂੰ ਰਾਹਤ ਕਾਰਜ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।

ਇਸ ਪਿੱਛੋਂ ਕੈਬਨਿਟ ਮੰਤਰੀ ਨੇ ਪਿੰਡ ਡਰੌਲਾ, ਡਰੌਲੀ, ਨਵਾਂ ਗਾਉਂ, ਤੁਲੇਵਾਲ, ਘਿਉਰਾ ਅਤੇ ਸੂਲਰ ਦਾ ਦੌਰਾ ਕੀਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀਭਗਵੰਤ ਮਾਨ ਦੀ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਵਿਅਕਤੀ ਅਤੇ ਜੀਵ ਦੀ ਸੁਰੱਖਿਆ ਲਈ ਪੂਰਾ ਪ੍ਰਸ਼ਾਸਨ ਪੱਬਾਂ ਭਾਰ ਹੈ, ਇਸ ਲਈ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ।

ਮੀਡੀਆ ਨਾਲ ਗੱਲਬਾਤ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਹਾੜੀ ਅਤੇ ਤਰਾਈ ਵਾਲੇ ਖੇਤਰ ਵਿੱਚ ਭਾਰੀ ਮੀਂਹ ਕਾਰਨ ਜ਼ਿਲ੍ਹਾ ਪਟਿਆਲਾ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹਨ ਪਰ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਥਿਤੀ ‘ਤੇ ਛੇਤੀ ਹੀ ਕਾਬੂ ਪਾ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...