September 21, 2026, 1:42 am
----------- Advertisement -----------
HomeNewsBreaking Newsਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ...

ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 11 ਦਸੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ।

ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ.ਬੀ.ਐਮ.ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।

ਇਸ ਮੌਕੇ ਜੌੜਾਮਾਜਰਾ ਨੂੰ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਇਹਤਿਆਤੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਖ਼ਾਸ ਤੌਰ ‘ਤੇ ਬੀ.ਬੀ.ਐਮ.ਬੀ ਦੇ ਅਧਿਕਾਰੀਆਂ ਨੂੰ ਡੈਮਾਂ ਤੋਂ ਪਾਣੀ ਛੱਡਣ ਬਾਰੇ ਸਮੇਂ ਸਿਰ ਅਪਡੇਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰ ਅਤੇ ਕਿਸਾਨਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਉਪਾਅ ਯਕੀਨੀ ਬਣਾਏ ਜਾ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਡੈਮਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲੈਣਗੇ। ਜੌੜਾਮਾਜਰਾ ਨੇ ਦੱਸਿਆ ਕਿ ਇਸ ਵਾਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ, ਜੋ ਸੂਬੇ ’ਚ ਪਹਿਲੀ ਵਾਰ ਹੋਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਨਹਿਰੀ ਪਾਣੀ ਦੀ ਵਰਤੋਂ ਵਿੱਚ ਲਗਭਗ 38 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਲਗਾਤਾਰ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਯੋਜਨਾਵਾਂ ਉਲੀਕਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਹੋਰਨਾਂ ਰਾਜਾਂ ਦੇ ਪਾਣੀ ਸਬੰਧੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ।

ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਬੀ.ਬੀ.ਐਮ.ਬੀ ਦੇ ਸਕੱਤਰ ਸਤੀਸ਼ ਕੁਮਾਰ ਸਿੰਗਲਾ, ਮੁੱਖ ਇੰਜੀਨੀਅਰ (ਨਹਿਰਾਂ) ਜੇ.ਪੀ.ਸਿੰਘ, ਚੀਫ਼ ਇੰਜੀਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ) ਚਰਨਪ੍ਰੀਤ ਸਿੰਘ, ਡਾਇਰੈਕਟਰ ਵਾਟਰ ਰੈਗੂਲੇਸ਼ਨ ਰਾਜੀਵ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...