September 23, 2026, 3:01 am
----------- Advertisement -----------
HomeNewsBreaking Newsਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ...

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 20 ਦਸੰਬਰ:(ਬਲਜੀਤ ਮਰਵਾਹਾ) – ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਿੰਨੂ ਉਤਪਾਦਨ ਪੰਜਾਬ ਰਾਜ ਦੇ ਬਾਗਬਾਨੀ ਦਾ ਅਹਿਮ ਹਿੱਸਾ ਹੈ ਅਤੇ ਕਿੰਨੂ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਤੁਰੰਤ ਨਜਿੱਠਣਾ ਚਾਹੀਦਾ ਹੈ।

ਇਸ ਮੌਕੇ ਉਹਨਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਾਗਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਿਤ ਪਾਣੀ ਨੂੰ ਰਲਣ ਤੋਂ ਰੋਕਣ ਲਈ ਵੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਨਹਿਰੀ ਖਾਲਿਆਂ ਦੀ ਫਰਵਰੀ ਮਹੀਨੇ ਤੋਂ ਪਹਿਲਾਂ ਸਫ਼ਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਮਾਰਚ ਮਹੀਨੇ ਵਿੱਚ ਨਹਿਰੀ ਬੰਦੀ ਨਾ ਕੀਤੀ ਜਾਵੇ ਕਿਉਂਕਿ ਫਰਵਰੀ ਮਹੀਨੇ ਤੋਂ ਬਾਗਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਬਾਗਾਂ ਵਿੱਚ ਪਾਣੀ ਦੀ ਸਟੋਰਜ਼ ਲਈ ਬਣਾਈਆਂ ਜਾਣ ਵਾਲੀਆਂ ਡਿੱਗੀਆਂ ਲਈ ਖਣਨ ਵਿਭਾਗ ਤੋਂ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰਨ ਬਾਰੇ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਤਰਜ਼ ‘ਤੇ ਨਰੇਗਾ ਅਧੀਨ ਕੰਮ ਕਰਨ ਵਾਲੇ ਵਰਕਰਾਂ ਦੀਆਂ ਸੇਵਾਵਾਂ ਬਾਗਾਂ ਨੂੰ ਦੇਣ ਲਈ ਪ੍ਰਸਤਾਵ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਉਹਨਾਂ ਹੁਕਮ ਦਿੱਤਾ ਕਿ ਕਿੰਨੂ ਦੀ ਬੋਲੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿੰਨੂ ਦੀ ਆਮਦ ਅਤੇ ਵਿਕਰੀ ਸਬੰਧੀ ਰਿਕਾਰਡ ਵੀ ਰੱਖਿਆ ਜਾਵੇ।

ਮੀਟਿੰਗ ਦੌਰਾਨ ਉਹਨਾਂ ਅਧਿਕਾਰੀਆਂ ਨੂੰ ਕਿੰਨੂਆਂ ਦੀ ਪਕਾਈ ਨੂੰ ਧਿਆਨ ਵਿੱਚ ਰੱਖਦਿਆਂ ਤੁੜਵਾਈ ਲਈ ਇੱਕ ਮਿਤੀ ਤੈਅ ਕਰਨ ਬਾਰੇ ਪ੍ਰਪੋਜਲ ਤਿਆਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਕਿੰਨੂਆਂ ਦੇ ਪਲਾਂਟ 10 ਜਨਵਰੀ ਤੋਂ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ।

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਬੈਲਟ ਵਿੱਚ ਨਵਾਂ ਵੈਕਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿੰਨੂ ਤੋਂ ਇਲਾਵਾ ਹੋਰ ਫ਼ਲਾਂ ਦੀ ਬਾਗਬਾਨੀ ਦੀ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ।

ਬਾਗਬਾਨੀ ਮੰਤਰੀ ਨੇ ਪੰਜਾਬ ਰਾਜ ਦੇ ਆਲੂ ਉਤਪਾਦਕਾਂ ਨੂੰ ਆਲੂ ਦੀ ਫ਼ਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਅ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਸ਼ਕਾਰਾਂ ਨੂੰ ਦਿੱਤੀਆਂ ਜਾਂਦੀਆਂ ਸਲਾਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...