April 20, 2026, 7:27 pm
----------- Advertisement -----------
HomeNewsBreaking Newsਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ...

ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ

Published on

----------- Advertisement -----------

ਸਮਾਣਾ, 6 ਦਸੰਬਰ (ਬਲਜੀਤ ਮਰਵਾਹਾ): ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਬਨਣ ਵਾਲੇ ਨਵੇਂ ਤੇ ਅਤਿ-ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬੱਸ ਅੱਡੇ ਲਈ ਕਰੀਬ ਸਵਾ 6 ਕਰੋੜ ਰੁਪਏ ਭੇਜ ਕੇ ਸਮਾਣਾ ਸ਼ਹਿਰ ਨਿਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਵਾਰੀਆਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਹੈ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵੀ ਬਹੁਤ ਵਾਰ ਇਸ ਬੱਸ ਅੱਡੇ ਦੇ ਨਵੀਨੀਕਰਨ ਦਾ ਲਾਰਾ ਲਾਇਆ ਸੀ ਪਰੰਤੂ ਕਿਸੇ ਨੇ ਕੋਈ ਫੰਡ ਨਹੀਂ ਭੇਜਿਆ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਆਪ ਸਰਕਾਰ ਨੇ ਗ੍ਰਾਂਟ ਜਾਰੀ ਕਰ ਦਿੱਤੀ ਹੈ ਅਤੇ ਅਗਲੇ 6 ਮਹੀਨਿਆਂ ਵਿੱਚ ਇਹ ਬੱਸ ਅੱਡਾ ਬਣਕੇ ਤਿਆਰ ਹੋ ਜਾਵੇਗਾ।
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਮਾਣਾ ਦੇ ਪੁਰਾਣੇ ਬੱਸ ਅੱਡੇ ਦੀ ਕਰੀਬ ਪੌਣੇ 2 ਏਕੜ ਜਮੀਨ ‘ਚ ਨਵਾਂ ਤੇ ਅਤਿ-ਆਧੁਨਿਕ ਬੱਸ ਅੱਡਾ ਬਣਾਇਆ ਜਾ ਰਿਹਾ ਹੈ, ਅਤੇ ਇੱਥੇ ਘੱਟੋ-ਘੱਟ ਜਗ੍ਹਾ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸਦੇ ਪੁਰਾਣੇ ਢਾਂਚੇ ਤੋਂ ਵੀ ਕੰਮ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਥੇ ਪਾਣੀ ਦੀ ਨਿਕਾਸੀ, ਨਵੀਂਆਂ ਦੁਕਾਨਾਂ, ਬੱਸਾਂ ਸਮੇਤ ਸਵਾਰੀਆਂ ਦੇ ਸਕੂਟਰਾਂ ਤੇ ਕਾਰਾਂ ਆਦਿ ਦੀ ਪਾਰਕਿੰਗ ਤੋਂ ਇਲਾਵਾ ਛੱਤ ‘ਤੇ ਸੋਲਰ ਸਿਸਟਮ ਤੇ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਵੀ ਲਗਾਈ ਜਾਵੇਗੀ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਸਮਾਣਾ ਦਾ ਬੱਸ ਅੱਡਾ ਸ਼ਹਿਰ ਤੋਂ ਬਾਹਰ ਲਿਜਾਣ ਲਈ ਜਮੀਨ ਵੀ ਦੇਖੀ ਗਈ ਸੀ ਪਰੰਤੂ ਸਵਾਰੀਆਂ ਦੀ ਸਹੂਲਤ ਅਤੇ ਸ਼ਹਿਰ ਦੇ ਬਾਜ਼ਾਰਾਂ ਦੇ ਦੁਕਾਨਦਾਰਾਂ ਦੇ ਵਪਾਰ ਨੂੰ ਦੇਖਦਿਆਂ ਹੋਇਆ ਇੱਥੇ ਪੁਰਾਣੇ ਬੱਸ ਅੱਡੇ ਵਿਖੇ ਹੀ ਨਵਾਂ ਬੱਸ ਅੱਡਾ ਬਣਾਉਣ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਐਸ.ਡੀ.ਐਮ. ਚਰਨਜੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ, ਮਦਨ ਮਿੱਤਲ, ਸੁਨੈਨਾ ਮਿੱਤਲ, ਯੂਥ ਪ੍ਰਧਾਨ ਪਾਰਸ ਸ਼ਰਮਾ, ਗੋਪਾਲ ਗਰਗ, ਵੀ.ਕੇ ਗੁਪਤਾ, ਦਰਸ਼ਨ ਮਿੱਤਲ, ਸੰਦੀਪ ਲੂੰਬਾ, ਸੰਜੂ ਕਕਰਾਲਾ ਸਮੇਤ ਕੌਂਸਲਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...