August 10, 2026, 3:41 am
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ,...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪੀਆਂ

Published on

----------- Advertisement -----------

ਚੰਡੀਗੜ੍ਹ, 27 ਅਕਤੂਬਰ: (ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ ਸੋਧ – 2024 ਸ਼ੁਰੂ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਈ.ਓ. ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸੋਧ ਸਬੰਧੀ ਗਤੀਵਿਧੀਆਂ 27.10.2023 ਤੋਂ 09.12.2023 ਤੱਕ ਚੱਲਣਗੀਆਂ ਅਤੇ ਇਸ ਸਮੇਂ ਦੌਰਾਨ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਸੋਧ ਅਤੇ ਵੋਟ ਕਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ।
ਮੀਟਿੰਗ ਦੌਰਾਨ ਸਿਬਿਨ ਸੀ ਵੱਲੋਂ ਚੋਣ ਪ੍ਰਕਿਰਿਆ ਦੀ ਮਜ਼ਬੂਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ ‘ਤੇ ਪਾਰਦਰਸ਼ਤਾ ਲਿਆਂਦੀ ਗਈ ਹੈ।
ਸਿਆਸੀ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ 4 ਅਤੇ 5 ਨਵੰਬਰ, 2023 ਅਤੇ 2 ਅਤੇ 3 ਦਸੰਬਰ, 2023 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪਾਂ ਵਿੱਚ ਭਾਗ ਲੈਣ ਦੀ ਵੀ ਅਪੀਲ ਕੀਤੀ।
ਸੀ.ਈ.ਓ. ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗ ਨੌਜਵਾਨਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਹੋਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਮ੍ਰਿਤਕ ਵੋਟਰਾਂ ਦੀ ਵੋਟ ਕਟਵਾਉਣ ਸਬੰਧੀ ਪ੍ਰਕਿਰਿਆ ਵਿੱਚ ਚੋਣ ਅਮਲੇ ਨੂੰ ਸਹਿਯੋਗ ਦੇਣ ਲਈ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...