August 3, 2026, 7:26 am
----------- Advertisement -----------
HomeNewsLatest Newsਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ

Published on

----------- Advertisement -----------

ਚੰਡੀਗੜ੍ਹ, 1 ਜੂਨ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ ‘ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ ‘ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਨਿਗਰਾਨੀ ਨੂੰ ਯਕਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ‘ਤੇ ਉਸਾਰੂ ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰਾਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਪੰਜਾਬ ਪੁਲਿਸ ਦੇ ਸਮੂਹ ਕਰਮਚਾਰੀਆਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਵੀ ਧੰਨਵਾਦ ਕੀਤਾ, ਜੋ ਚੋਣਾਂ ਦੇ ਐਲਾਨ ਤੋਂ ਲੈ ਕੇ ਵੋਟਿੰਗ ਵਾਲੇ ਦਿਨ ਤੱਕ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਧੇਰੇ ਮਹੱਤਵਪੂਰਨ ਸੀ।

ਸਿਬਿਨ ਸੀ ਨੇ ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ, ਵਚਨਬੱਧਤਾ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦੌਰਾਨ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਢੰਗ ਨਾਲ ਮੁਕੰਮਲ ਹੋ ਗਈ ਹੈ।

ਮੁੱਖ ਚੋਣ ਅਧਿਕਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਭਾਈਵਾਲਾਂ ਨੇ ਲੋਕਤੰਤਰ ਦੀ ਅਸਲ ਭਾਵਨਾ ਦਿਖਾਉਂਦਿਆਂ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਵਧ-ਚੜ੍ਹ ਕੇ ਸਹਿਯੋਗ ਦਿੱਤਾ ਅਤੇ ਸਮੁੱਚੇ ਚੋਣ ਅਮਲ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...