June 25, 2026, 6:33 pm
----------- Advertisement -----------
HomeNewsLatest Newsਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ...

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

Published on

----------- Advertisement -----------

ਚੰਡੀਗੜ੍ਹ/ਗਿੱਦੜਬਾਹਾ, 19 ਅਗਸਤ(ਬਲਜੀਤ ਮਰਵਾਹਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ, ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆ ਗਿਆ ਹੈ। ਉਨ੍ਹਾਂ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ।
ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸ ਐਸ ਪੀ ਹਰਮਨਬੀਰ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਨ ਸ੍ਰੀ ਵਿਪਨ ਬਾਂਸਲ ਵੀ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...