ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੰਸਦ ਮੈਂਬਰਾਂ ਦਾ ਮਨੋਬਲ ਵਧਾਉਣ ਲਈ ਸੰਸਦ ਪੁੱਜੇ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾਕਟਰ ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਸੰਸਦ ਮੈਂਬਰ ਵਜੋਂ ਸੌਂਹ ਚੱਕੀ।
ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨੋਂ ਸੰਸਦ ਮੈਂਬਰਾਂ ਨੂੰ ਮੁਬਾਰਕਾਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਹ ਮੈਂਬਰ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।