July 1, 2026, 11:12 pm
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 25 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ।

ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਵਜੋਂ ਐਸ.ਏ.ਐਸ. ਨਗਰ (ਮੁਹਾਲੀ) ਤੋਂ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਅਦ ਵਿੱਚ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਤੇ ਕਸਬਿਆਂ ਵਿੱਚ ਵੀ ਚਲਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਨੂੰ ਜਨਤਕ ਟਰਾਂਸਪੋਰਟ ਲਈ ਬਿਹਤਰੀਨ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਜਨਤਕ ਟਰਾਂਸਪੋਰਟ ਦੇ ਇਨ੍ਹਾਂ ਸਾਧਨਾਂ ਨਾਲ ਸ਼ਹਿਰਾਂ ਵਿੱਚ ਟਰੈਫਿਕ ਜਾਮਾਂ ਦੀ ਸਮੱਸਿਆ ਹੱਲ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਜਲਦੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟਰੈਫਿਕ ਜਾਮਾਂ ਤੋਂ ਇਲਾਵਾ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗੀ ਕਿਉਂਕਿ ਇਸ ਨਾਲ ਤੇਲ ਦੀ ਖਪਤ ਘਟੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਲੋੜਾਂ ਜਲਦੀ ਪੂਰੀਆਂ ਕਰਨ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਉਤੇ ਫੌਰੀ ਅਮਲ ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ਉਤੇ ਸਮੀਖਿਆ ਕਰਨਗੇ।

ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...