July 22, 2026, 5:46 am
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ...

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਿਲਣ ਗਏ, ਜਿਨ੍ਹਾਂ ਨੂੰ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਸੀਐਮ ਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਦੋਸ਼ਾਂ ਖਿਲਾਫ 17 ਮਹੀਨਿਆਂ ਦੀ ਲੰਬੀ ਜੇਲ੍ਹ ਤੋਂ ਬਾਅਦ ਸਾਹਮਣੇ ਆਏ ਹਨ। ਬਾਹਰ ਆਉਂਦੇ ਹੀ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਇਹ ਕੇਸ ਉਨ੍ਹਾਂ ਨੇ ਨਹੀਂ ਸਗੋਂ ਉਨ੍ਹਾਂ ਦੀ ਪਾਰਟੀ ਨੇ ਲੜਿਆ ਸੀ ਅਤੇ ਉਨ੍ਹਾਂ ਦੀ ਪਤਨੀ ਹਮੇਸ਼ਾ ਉਨ੍ਹਾਂ ਦੇ ਨਾਲ ਸੀ।

ਸੀਐਮ ਦਿੱਲੀ ਪਹੁੰਚੇ ਅਤੇ ਸਭ ਤੋਂ ਪਹਿਲਾਂ ਮਨੀਸ਼ ਸਿਸੋਦੀਆ ਦੇ ਘਰ ਪਹੁੰਚੇ। ਜਿੱਥੇ ਮਨੀਸ਼ ਸਿਸੋਦੀਆ ਦੀ ਪਤਨੀ ਵੀ ਮੌਜੂਦ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ 19 ਮਹੀਨਿਆਂ ਤੋਂ ਉਨ੍ਹਾਂ ਨੇ ਕੀ ਸੰਘਰਸ਼ ਕੀਤਾ। ਇਸ ਬਾਰੇ ਜਾਣੋ।

ਦੱਸ ਦਈਏ ਸਿਸੋਦੀਆ ਆਬਕਾਰੀ ਵਿਭਾਗ ਦੇ ਇੰਚਾਰਜ ਸਨ, ਇਸ ਲਈ ਉਨ੍ਹਾਂ ਨੂੰ ਕਥਿਤ ਤੌਰ ‘ਤੇ ਇਸ ਘੁਟਾਲੇ ਦਾ ਮੁੱਖ ਦੋਸ਼ੀ ਬਣਾਇਆ ਗਿਆ ਸੀ। ਕਈ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਉਸ ਨੂੰ 26 ਫਰਵਰੀ 2023 ਨੂੰ ਗ੍ਰਿਫਤਾਰ ਕਰ ਲਿਆ। ਉਦੋਂ ਤੋਂ ਉਹ ਜੇਲ੍ਹ ਵਿੱਚ ਹੀ ਰਿਹਾ। ਉਸ ਨੇ ਪੰਜ ਵਾਰ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ, ਪਰ ਉਸ ਨੂੰ ਰੱਦ ਕਰ ਦਿੱਤਾ ਗਿਆ।

ਸੀਬੀਆਈ ਨੇ ਸਿਸੋਦੀਆ ‘ਤੇ ਦੋਸ਼ ਲਾਇਆ ਕਿ ਆਬਕਾਰੀ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਮਨਮਾਨੇ ਅਤੇ ਇਕਪਾਸੜ ਫੈਸਲੇ ਲਏ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਅਤੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...