October 9, 2026, 3:08 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਨੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮਸ਼੍ਰੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ

Published on

----------- Advertisement -----------

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦੁਪਹਿਰ ਨੂੰ ਭਾਰਤ ਦੀ ਮਸ਼ਹੂਰ ਟੈਕਸਟਾਈਲ ਕੰਪਨੀ ਟ੍ਰਾਈਡੈਂਟ ਇੰਡਸਟਰੀ ਦਾ ਨਿਰੀਖਣ ਕੀਤਾ ਅਤੇ ਟ੍ਰਾਈਡੈਂਟ ਦੇ ਮਾਲਕ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਵੀ ਮੌਜੂਦ ਸਨ।

ਦੱਸ ਦਈਏ ਸੀਐਮ ਮਾਨ ਨੇ ਪੂਰੀ ਫੈਕਟਰੀ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਟਰਾਈਡੈਂਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪੂਰੇ ਪੰਜਾਬ ਨੂੰ ਟਰਾਈਡੈਂਟ ‘ਤੇ ਮਾਣ ਹੈ। ਟਰਾਈਡੈਂਟ ਦੇ ਮਾਲਕ ਰਜਿੰਦਰ ਗੁਪਤਾ ਨੇ ਫੈਕਟਰੀ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।

ਟਰਾਈਡੈਂਟ ਇੰਡਸਟਰੀ ਪਹੁੰਚੇ ਸੀ.ਐਮ ਮਾਨ ਨੇ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਲੰਮੀ ਮੀਟਿੰਗ ਕਰਕੇ ਪੰਜਾਬ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਿੰਗਲ ਵਿੰਡੋ ਸਿਸਟਮ ਬਾਰੇ ਵੀ ਉਨ੍ਹਾਂ ਤੋਂ ਸਲਾਹ ਲਈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਕਾਰਗਰ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਦੀ ਇੱਕ ਵੀ ਛੋਟੀ ਜਾਂ ਵੱਡੀ ਇੰਡਸਟਰੀ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਪੰਜਾਬ ਦਾ ਹੀ ਨਹੀਂ ਸਗੋਂ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਗਰੁੱਪ ਹੈ, ਜਿਸ ਨੇ ਵਿਦੇਸ਼ਾਂ ਵਿੱਚ ਵੀ ਆਪਣੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...