September 5, 2026, 4:17 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚਣਗੇ ਗੁਰਦਾਸਪੁਰ, ਰੇਲਵੇ ਓਵਰ ਬ੍ਰਿਜ ਦਾ ਕਰਨਗੇ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚਣਗੇ ਗੁਰਦਾਸਪੁਰ, ਰੇਲਵੇ ਓਵਰ ਬ੍ਰਿਜ ਦਾ ਕਰਨਗੇ ਉਦਘਾਟਨ

Published on

----------- Advertisement -----------

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਦਾ ਧਿਆਨ ਹੁਣ ਚਾਰ ਹੋਰ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਜਿੱਤਣ ‘ਤੇ ਹੈ। ਅਜਿਹੇ ‘ਚ ਉਹ ਉਨ੍ਹਾਂ ਸੀਟਾਂ ਦਾ ਦੌਰਾ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਸੀਐਮ ਭਗਵੰਤ ਮਾਨ ਗੁਰਦਾਸਪੁਰ ਦਾ ਦੌਰਾ ਕਰਨਗੇ। ਜਿੱਥੇ ਉਹ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦਾ ਉਦਘਾਟਨ ਕਰਨਗੇ।

ਲੋਕ ਸਭਾ ਚੋਣਾਂ ਤੋਂ ਬਾਅਦ ਇਸ ਖੇਤਰ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਉਧਰ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਲੰਬੇ ਚੋਣ ਜ਼ਾਬਤੇ ਵਿੱਚੋਂ ਹੁਣੇ ਹੀ ਬਾਹਰ ਆਏ ਹਨ। ਅਜਿਹੇ ‘ਚ ਉਨ੍ਹਾਂ ਦਾ ਧਿਆਨ ਵਿਕਾਸ ਕਾਰਜਾਂ ‘ਤੇ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੇ ਆਪਣੇ ਵਿਕਾਸ ਕਾਰਜਾਂ ਦੇ ਦਮ ‘ਤੇ ਜਲੰਧਰ ਦੀ ਚੋਣ ਜਿੱਤੀ ਹੈ।

ਮੁੱਖ ਮੰਤਰੀ ਅੱਜ ਦੀਨਾਨਗਰ ਵਿੱਚ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਇਹ ROB ਅੰਮ੍ਰਿਤਸਰ ਪਠਾਨਕੋਟ ਰੇਲਵੇ ਲਾਈਨ ‘ਤੇ ਬਣਿਆ ਹੈ। ਇਸ ਨੂੰ ਬਣਾਉਣ ‘ਤੇ 51.74 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਦੇ ਨਾਲ ਹੀ ਇਹ ਰੇਲਵੇ ਪੁਲ ਦੀਨਾਨਗਰ ਸ਼ਹਿਰ ਨੂੰ ਸਰਹੱਦੀ ਖੇਤਰ ਦੇ ਪਿੰਡਾਂ ਨਾਲ ਜੋੜੇਗਾ। ਸੀਐਮ ਨੇ 12 ਵਜੇ ਉੱਥੇ ਪਹੁੰਚਣਾ ਹੈ। ਇਸ ਸਬੰਧੀ ਪ੍ਰਸ਼ਾਸਨ ਨੇ ਤਿਆਰੀਆਂ ਕਰ ਲਈਆਂ ਹਨ। ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਡੇਰਾ ਬਾਬਾ ਨਾਨਕ ਸੀਟ ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੈ। ਜਿੱਥੇ ਆਉਣ ਵਾਲੇ ਸਮੇਂ ਵਿੱਚ ਵਿਧਾਨ ਸਭਾ ਉਪ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੀਐਮ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਦੋਦਾ ਵਿੱਚ ਗਏ ਸਨ। ਜਿੱਥੇ ਉਨ੍ਹਾਂ ਮਾਲਵਾ ਨਹਿਰ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਸ਼ਾਮਲ ਹਨ। ਕਿਉਂਕਿ ਇਨ੍ਹਾਂ ਸਾਰੀਆਂ ਸੀਟਾਂ ਦੇ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਅਜਿਹੇ ‘ਚ ਇਹ ਸੀਟਾਂ ਖਾਲੀ ਹੋ ਗਈਆਂ ਹਨ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਚੋਣਾਂ ਦੀਆਂ ਤਿਆਰੀਆਂ ਕਰ ਲਈਆਂ ਹਨ। ਇਨ੍ਹਾਂ ਸੀਟਾਂ ‘ਤੇ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਡੇਰਾ ਬਾਬਾ ਨਾਨਕ ਤੋਂ ਵਿਧਾਇਕ ਅਤੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਹੁਣ ਗੁਰਦਾਸਪੁਰ ਤੋਂ ਸੰਸਦ ਮੈਂਬਰ ਹਨ।

ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਹਨ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਅਤੇ ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਹੁਣ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...