July 1, 2026, 7:59 pm
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਦੀ ਭਰਤੀ ਮੁਹਿੰਮ: ਵਿੱਤ ਖੇਤਰ ਦੇ 77 ਸਿਵਲ...

ਮੁੱਖ ਮੰਤਰੀ ਭਗਵੰਤ ਮਾਨ ਦੀ ਭਰਤੀ ਮੁਹਿੰਮ: ਵਿੱਤ ਖੇਤਰ ਦੇ 77 ਸਿਵਲ ਸਪੋਰਟ ਸਟਾਫ਼ ਦਾ ਇੱਕ ਹੋਰ ਬੈਚ ਸੋਮਵਾਰ ਨੂੰ ਪੰਜਾਬ ਪੁਲਿਸ ਵਿੱਚ ਹੋਵੇਗਾ ਸ਼ਾਮਲ

Published on

----------- Advertisement -----------

ਚੰਡੀਗੜ੍ਹ, 9 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਵਿੱਤੀ ਖੇਤਰ ਦੇ 77 ਸਿਵਿਲੀਅਨ ਉਮੀਦਵਾਰਾਂ ਦਾ ਇੱਕ ਹੋਰ ਬੈਚ ਸੋਮਵਾਰ ਤੋਂ ਪੰਜਾਬ ਪੁਲਿਸ ਦੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ (ਪੀਬੀਆਈ) ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਹਨਾਂ 77 ਵਿੱਤੀ ਮਾਹਿਰਾਂ ਵਿੱਚੋਂ 10 ਉਮੀਦਵਾਰ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ, ਜਦੋਂ ਕਿ 67 ਉਮੀਦਵਾਰ (46 ਪੁਰਸ਼ ਅਤੇ 21 ਮਹਿਲਾ ਉਮੀਦਵਾਰ) ਸਹਾਇਕ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 18 ਮਈ, 2023 ਨੂੰ ਆਯੋਜਿਤ ਸਮਾਗਮ ਦੌਰਾਨ ਕਾਨੂੰਨੀ ਮਾਹਿਰਾਂ ਅਤੇ ਫੋਰੈਂਸਿਕ ਮਾਹਿਰਾਂ ਦੇ 144 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ ਤੋਂ ਮਹੀਨੇ ਤੋਂ ਕੁਝ ਦਿਨਾਂ ਉਪਰੰਤ ਇਹ ਨਿਯੁਕਤੀ ਕੀਤੀ ਗਈ ਹੈ। ਇਸ ਬੈਚ ਦੀ ਨਿਯੁਕਤੀ ਨਾਲ ਸਿਵਿਲ ਸਪੋਰਟ ਸਟਾਫ਼ ਦੀ ਗਿਣਤੀ 221 ਤੱਕ ਪਹੁੰਚ ਜਾਵੇਗੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਦੇਸ਼ ਦਾ ਪਹਿਲਾ ਪੁਲਿਸ ਬਲ ਹੈ ਜਿਸ ਨੇ ਕਾਨੂੰਨ, ਫੋਰੈਂਸਿਕ ਅਤੇ ਵਿੱਤ ਸਮੇਤ ਖੇਤਰਾਂ ਵਿੱਚ ਸਿਵਲ ਸਪੋਰਟ ਸਟਾਫ ਦੀ ਭਰਤੀ ਕੀਤੀ ਹੈ, ਜੋ ਨਾ ਸਿਰਫ਼ ਕਾਨੂੰਨ ਅਤੇ ਵਿਵਸਥਾ ਤੋਂ ਵੱਖ ਹੋਣ ਕੇ ਜਾਂਚ ਪ੍ਰਕਿਰਿਆ ਵਿੱਚ ਵਾਧਾ ਕਰੇਗੀ ਬਲਕਿ ਜਾਂਚ ਅਤੇ ਸਮੁੱਚੀ ਪੁਲਿਸਿੰਗ ਵਿੱਚ ਪ੍ਰਭਾਵਸ਼ਾਲੀ ਸੁਧਾਰ ਵੀ ਕਰੇਗੀ।
ਉਨ੍ਹਾਂ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ ਬੈਚ ਦਾ ਸਵਾਗਤ ਕਰਦਿਆਂ ਨੌਜਵਾਨਾਂ ਨੂੰ ਪੰਜਾਬ ਪੁਲਿਸ ਦਾ ਅਨਿੱਖੜਵਾਂ ਅੰਗ ਬਣਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਮਾਜ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਬਲ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚਲੀ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ ਅਤੇ ਇਸ ਅਹੁਦੇ ਨੂੰ ਹਾਸਲ ਕਰਨ ਲਈ ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਪੁਲਿਸ ਨੇ ਪੂਰੀ ਭਰਤੀ ਪ੍ਰਕਿਰਿਆ ਲਈ ਸੁਜੱਚੀ ਵਿਧੀ ਅਪਣਾਈ ਹੈ ਤਾਂ ਜੋ ਉਮੀਦਵਾਰਾਂ ਨੂੰ ਭਰਤੀ ਹੋਣ ਤੋਂ ਬਾਅਦ ਕਿਸੇ ਵੀ ਕਾਨੂੰਨੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਪੀਬੀਆਈ ਦੇ ਡਾਇਰੈਕਟਰ ਐਲ.ਕੇ. ਯਾਦਵ ਨੇ ਕਿਹਾ ਕਿ ਇਹ ਸਾਰੇ ਅਧਿਕਾਰੀ, ਜੋ ਕਾਮਰਸ/ਵਿੱਤ ਗ੍ਰੈਜੂਏਟ ਹਨ ਅਤੇ ਵਿੱਤੀ ਅਫਸਰਾਂ ਵਜੋਂ ਸੱਤ ਸਾਲ ਦਾ ਤਜਰਬਾ ਅਤੇ ਸਹਾਇਕ ਵਿੱਤੀ ਅਫਸਰਾਂ ਵਜੋਂ ਦੋ ਸਾਲ ਦਾ ਤਜਰਬਾ ਰੱਖਦੇ ਹਨ, ਆਰਥਿਕ/ਵਿੱਤੀ ਨਾਲ ਸਬੰਧਤ ਧੋਖਾਧੜੀ ਨੂੰ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਕਿਹਾ ਕਿ ਲਾਜ਼ਮੀ ਸਿਖਲਾਈ ਦੇ ਮੁਕੰਮਲ ਹੋਣ ਉਪਰੰਤ, ਇਹਨਾਂ ਨਵੇਂ ਭਰਤੀ ਅਫਸਰਾਂ ਨੂੰ ਵੱਖ-ਵੱਖ ਡਿਵੀਜ਼ਨਾਂ/ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਵਿੱਤੀ ਟ੍ਰੇਲ ਜਿਵੇਂ ਕਿ ਬੈਂਕ ਖਾਤਿਆਂ, ਬੈਲੇਂਸ ਸ਼ੀਟਾਂ, ਅਕਾਊਂਟ ਬੁੱਕਾਂ ਆਦਿ ਦੀ ਜਾਂਚ ਨਾਲ ਅਪਰਾਧ ਦਾ ਪਤਾ ਲਗਾਉਣ ਵਿੱਚ ਜਾਂਚ ਅਧਿਕਾਰੀਆਂ/ਵਿਸ਼ੇਸ਼ ਜਾਂਚ ਟੀਮਾਂ ਦੀ ਸਹਾਇਤਾ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਵਿੱਤੀ ਅਫਸਰਾਂ ਦੀ ਭਰਤੀ ਅਪਰਾਧੀਆਂ, ਖਾਸ ਕਰਕੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਵਿੱਚ ਵੀ ਮਦਦ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...