November 8, 2026, 11:02 am
----------- Advertisement -----------
HomeNewsBreaking Newsਜਲੰਧਰ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੋਡ-ਸ਼ੋਅ, ਵਿਰੋਧੀ ਧਿਰ 'ਤੇ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੋਡ-ਸ਼ੋਅ, ਵਿਰੋਧੀ ਧਿਰ ‘ਤੇ ਤਿੱਖਾ ਸਾਧਿਆ ਨਿਸ਼ਾਨਾ

Published on

----------- Advertisement -----------


ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਪੰਜਾਬ ਦੀ ਜ਼ਿਮਨੀ ਚੋਣ ਨੂੰ ਲੈ ਕੇ ਪੱਛਮੀ ਸਰਕਲ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਇਹ ਰੋਡ ਸ਼ੋਅ ਪੱਛਮੀ ਸਰਕਲ ਦੇ ਨਕੋਦਰ ਚੌਕ ਮੇਨ ਰੋਡ ’ਤੇ ਸਥਿਤ ਅਵਤਾਰ ਨਗਰ ਵਾਰਡ ਨੰਬਰ 33 ਵਿੱਚ ਕੱਢਿਆ ਗਿਆ। ਇਹ ਰੋਡ ਸ਼ੋਅ ਨਿਰਧਾਰਤ ਸਮੇਂ ਤੋਂ ਕਰੀਬ 1.30 ਘੰਟੇ ਦੇਰੀ ਨਾਲ ਸ਼ੁਰੂ ਹੋਇਆ।

ਦੱਸ ਦਈਏ ਕਿ ਸੀ.ਐਮ ਮਾਨ ਦੀ ਉਕਤ ਮੀਟਿੰਗ ਦੇ ਮੱਦੇਨਜ਼ਰ ਪੁਲਿਸ ਨੇ ਆਸਪਾਸ ਦੀ ਸੁਰੱਖਿਆ ਵਧਾ ਦਿੱਤੀ ਸੀ। ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 27 ਮਾਰਚ ਨੂੰ ਭਾਜਪਾ ‘ਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਪਰ 29 ਮਈ ਨੂੰ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ। ਅੰਗੁਰਲ ਨੇ 30 ਮਈ ਨੂੰ ਅਸਤੀਫਾ ਵਾਪਸ ਲੈਣ ਲਈ ਸਪੀਕਰ ਨੂੰ ਪੱਤਰ ਲਿਖਿਆ ਸੀ।

3 ਜੂਨ ਨੂੰ ਸਪੀਕਰ ਨੇ ਅੰਗੁਰਲ ਨੂੰ ਉਨ੍ਹਾਂ ਦੇ ਅਸਤੀਫੇ ‘ਤੇ ਚਰਚਾ ਕਰਨ ਲਈ ਬੁਲਾਇਆ ਸੀ। ਪਰ 30 ਮਈ ਨੂੰ ਅੰਗੁਰਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਇਸ ‘ਤੇ ਅੰਗੁਰਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨ ਦੀ ਗੱਲ ਕਹੀ ਸੀ।

ਦਿਲਚਸਪ ਗੱਲ ਇਹ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਭਗਤ ਅਤੇ ਅੰਗੁਰਾਲ ਵੀ ਚੋਣ ਮੈਦਾਨ ਵਿੱਚ ਸਨ। ਉਦੋਂ ਮਹਿੰਦਰ ਭਗਤ ਭਾਜਪਾ ਦੇ ਉਮੀਦਵਾਰ ਸਨ ਅਤੇ ਅੰਗੁਰਾਲ ‘ਆਪ’ ਦੇ ਉਮੀਦਵਾਰ ਸਨ। ਇਸ ਵਾਰ ਉਲਟਾ ਹੋ ਗਿਆ ਹੈ। ਭਗਤ ‘ਆਪ’ ਤੋਂ ਹਨ ਜਦਕਿ ਅੰਗੁਰਾਲ ਭਾਜਪਾ ਤੋਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...