June 30, 2026, 10:53 pm
----------- Advertisement -----------
HomeNewsLatest Newsਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ ਮੁੱਖ ਮੰਤਰੀ...

ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ

Published on

----------- Advertisement -----------

ਚੰਡੀਗੜ੍ਹ, 11 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕੋਰੀਆ ਨੂੰ 2-1 ਨਾਲ ਹਰਾ ਕੇ ਏਸ਼ੀਆ ਕੱਪ ਹਾਕੀ ਜਿੱਤਣ ਵਾਲੀ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ। ਇਸ ਜਿੱਤ ਲਈ ਟੀਮ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਮਾਣ ਅਤੇ ਇਤਿਹਾਸਕ ਪਲ ਹੈ ਕਿਉਂਕਿ ਮਹਿਲਾ ਜੂਨੀਅਰ ਹਾਕੀ ਟੀਮ ਨੇ ਰੋਮਾਂਚਕ ਮੈਚ ਵਿੱਚ ਕੋਰੀਆ ਨੂੰ ਹਰਾ ਕੇ ਏਸ਼ੀਆ ਕੱਪ ਦਾ ਖ਼ਿਤਾਬ ਜਿੱਤਿਆ ਹੈ। ਇਸ ਖ਼ੁਸ਼ੀ ਦੇ ਮੌਕੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਦੇ ਇਸ ਮਾਣਮੱਤੇ ਸਨਮਾਨ ਨਾਲ ਹਰ ਦੇਸ਼ ਵਾਸੀ ਦਾ ਸਿਰ ਉੱਚਾ ਹੋਇਆ ਹੈ। ਹਾਕੀ ਦੇ ਸੁਨਹਿਰੇ ਭਵਿੱਖ ਦੀ ਆਸ ਪ੍ਰਗਟਾਉਂਦਿਆਂ ਉਨ੍ਹਾਂ ਉਮੀਦ ਜਤਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਗੁਆਚੀ ਹੋਈ ਸ਼ਾਨ ਨੂੰ ਮੁੜ ਹਾਸਲ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...