October 19, 2026, 4:17 am
----------- Advertisement -----------
HomeNewsਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਉਤੇ ਦੁੱਖ...

ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 23 ਅਕਤੂਬਰ (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ ਦੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਹੋਏ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਇਸ ਮਹਾਨ ਸਪਿੰਨਰ ਦੇ ਦੇਹਾਂਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਆਪਣੇ ਸਾਥੀ ਚਾਰ ਸਪਿੰਨਰਾਂ ਨਾਲ ਮਿਲ ਕੇ ਕੀਤੀ ਘਾਤਕ ਸਪਿੰਨ ਗੇਂਦਬਾਜ਼ੀ ਲਈ ਬੇਦੀ ਨੂੰ ‘ਸਰਦਾਰ ਆਫ਼ ਸਪਿੰਨ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ ਵਿਸ਼ਵ ਕ੍ਰਿਕਟ ਵਿੱਚ ਭਾਰਤੀ ਸਪਿੰਨਰਾਂ ਦੇ ਸੁਨਿਹਰੀ ਦੌਰ ਦਾ ਅੰਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਿੱਧ ਸਪਿੰਨਰ ਨੂੰ ਖੇਡ ਇਤਿਹਾਸ ਵਿੱਚ ਭਾਰਤੀ ਕ੍ਰਿਕਟ ਲਈ ਪਾਏ ਲਾਮਿਸਾਲ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਨਾਲ ਕ੍ਰਿਕਟ ਦੇ ਖੇਤਰ ਵਿੱਚ ਇਕ ਵੱਡਾ ਖੱਪਾ ਪਿਆ ਹੈ, ਜੋ ਨੇੜ ਭਵਿੱਖ ਵਿੱਚ ਪੂਰਿਆ ਨਹੀਂ ਜਾ ਸਕੇਗਾ। ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ, ਸਨੇਹੀਆਂ ਤੇ ਸਕੇ-ਸਬੰਧੀਆਂ ਤੇ ਹਜ਼ਾਰਾਂ ਕ੍ਰਿਕਟ ਪ੍ਰੇਮੀਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...