July 3, 2026, 4:19 am
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410...

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ

Published on

----------- Advertisement -----------

ਜਲੰਧਰ, 28 ਫਰਵਰੀ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ ਅੱਜ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ। ਇਨ੍ਹਾਂ 410 ਵਾਹਨਾਂ ਵਿੱਚੋਂ 274 ਮਹਿੰਦਰਾ ਸਕਾਰਪੀਓਜ਼, 41 ਇਸੂਜ਼ੂ ਹਾਈਲੈਂਡਰਜ਼, 71 ਕੀਆ ਕਰੇਨਜ਼ ਵਾਹਨ ਪੀ.ਸੀ.ਆਰ. ਅਤੇ ਡਾਇਲ-112 ਲਈ ਜਾਰੀ ਕੀਤੇ ਜਾ ਰਹੇ ਹਨ ਜਦਕਿ ਔਰਤਾਂ ਦੀ ਸੁਰੱਖਿਆ ਲਈ ਟਾਟਾ ਟਿਆਗੋ ਈ.ਵੀ. (ਇਲੈਕਟ੍ਰਿਕ ਵਾਹਨ) ਚਲਾਏ ਜਾ ਰਹੇ ਹਨ। ਇਨ੍ਹਾਂ ਵਾਹਨਾਂ ਦੀ ਤਾਇਨਾਤੀ ਨਾਲ ਪੁਲਿਸ ਸਟੇਸ਼ਨਾਂ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਹੋਵੇਗਾ ਅਤੇ ਪੁਲਿਸ ਦੀ ਕਾਰਵਾਈ ਦਾ ਸਮਾਂ ਸੁਧਰੇਗਾ। ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਇਕ ਵਿੱਤੀ ਸਾਲ ਵਿੱਚ ਵਾਹਨਾਂ ਦੀ ਖਰੀਦ ਲਈ 150 ਕਰੋੜ ਰੁਪਏ ਖਰਚੇ ਗਏ ਹੋਣ।

ਇਸੇ ਲੜੀ ਤਹਿਤ 15 ਸਾਲਾਂ ਦਾ ਸਮਾਂ ਮੁਕੰਮਲ ਕਰਨ ਵਾਲੇ 1195 ਵਾਹਨ ਸਕਰੈਪ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਕੰਡਮ ਵਾਹਨਾਂ ਦੀ ਜਗ੍ਹਾ ਨਵੇਂ ਵਾਹਨ ਖਰੀਦੇ ਜਾ ਰਹੇ ਹਨ। ਪਹਿਲੇ ਪੜਾਅ ਵਿੱਚ 94.15 ਕਰੋੜ ਰੁਪਏ ਦੀ ਲਾਗਤ ਨਾਲ 508 ਵਾਹਨ ਖਰੀਦੇ ਜਾ ਰਹੇ ਹਨ। ਦੂਜੇ ਪੜਾਅ ਵਿੱਚ ਵਿੱਤੀ ਸਾਲ 2024-25 ਵਿੱਚ 75.42 ਕਰੋੜ ਰੁਪਏ ਦੀ ਲਾਗਤ ਨਾਲ 851 ਵਾਹਨ ਖਰੀਦੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਅਤੇ ਪੁਲਿਸ ਫੋਰਸ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 426 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਦੋ ਨਵੇਂ ਪੁਲਿਸ ਸਟੇਸ਼ਨ-ਪੁਲਿਸ ਸਟੇਸ਼ਨ ਕਰਤਾਰਪੁਰ ਕਾਰੀਡੋਰ ਅਤੇ ਪੁਲਿਸ ਸਟੇਸ਼ਨ ਆਈ.ਟੀ. ਸਿਟੀ ਮੋਹਾਲੀ ਨੂੰ ਨੋਟੀਫਾਈ ਕੀਤਾ ਹੈ। ਇਨ੍ਹਾਂ ਵਿੱਚੋਂ ਪੁਲਿਸ ਸਟੇਸ਼ਨ ਕਰਤਾਰਪੁਰ ਕਾਰੀਡੋਰ ਦੀ ਉਸਾਰੀ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਛੇਤੀ ਹੀ ਇਸ ਦੇ ਨਿਰਮਾਣ ਦਾ ਕੰਮ ਮੁਕੰਮਲ ਕਰ ਲਿਆ ਹੈ।

ਪੰਜਾਬ ਸਰਕਾਰ ਨੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਨੂੰ 40 ਕਰੋੜ ਰੁਪਏ ਜਾਰੀ ਕੀਤੇ ਹਨ ਜਿਸ ਵਿੱਚੋਂ 10 ਕਰੋੜ ਰੁਪਏ ਥਾਣਿਆਂ ਦੇ ਨਵੀਨੀਕਰਨ ਲਈ ਜਦਕਿ 10 ਕਰੋੜ ਰੁਪਏ ਆਧੁਨਿਕ ਵਾਹਨ ਖਰੀਦਣ ਲਈ ਖਰਚੇ ਜਾਣਗੇ। ਇਸ ਤਹਿਤ 81 ਮਹਿੰਦਰਾ ਸਕਾਰਪੀਓ ਵਾਹਨ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਮਜ਼ਬੂਤ ਕਰਨਗੇ। ਪੰਜਾਬ ਸਰਕਾਰ ਨੇ ਪੁਲਿਸ ਦੇ ਕਾਊਂਟਰ-ਇੰਟੈਲੀਜੈਂਸ ਦੇ ਢਾਂਚੇ ਦੀ ਮਜ਼ਬੂਤੀ ਲਈ 80 ਕਰੋੜ ਰੁਪਏ ਜਦਕਿ 30 ਕਰੋੜ ਰੁਪਏ ਸਾਈਬਰ ਕ੍ਰਾਈਮ ਢਾਂਚੇ ਦੀ ਮਜ਼ਬੂਤੀ ਲਈ 30 ਕਰੋੜ ਮਨਜ਼ੂਰ ਕੀਤੇ ਹਨ। ਇਸ ਕਦਮ ਨਾਲ ਅੰਦਰੂਨੀ ਸੁਰੱਖਿਆ ਵਿਵਸਥਾ ਮਜ਼ਬੂਤ ਹੋਵੇਗੀ ਅਤੇ ਸਾਈਬਰ-ਕ੍ਰਾਈਮ ਦੇ ਕੇਸਾਂ ਦੇ ਵਾਧੇ ਨੂੰ ਠੱਲ੍ਹ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...