September 5, 2026, 2:39 pm
----------- Advertisement -----------
HomeNewsਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਰੱਖਿਆ ਨੀਂਹ ਪੱਥਰ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦੇਣ ਲਈ ਫਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪੁਹੁੰਚੇ। ਇੱਥੇ ਸਭ ਤੋਂ ਪਹਿਲਾਂ ਉਨ੍ਹਾਂ 21 ਯੋਧਿਆਂ ਨੂੰ ਪ੍ਰਣਾਮ ਕੀਤਾ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਸ੍ਰੀ ਅਖੰਡ ਸਾਹਿਬ ਦੇ ਪਾਠ ਵਿੱਚ ਹਿੱਸਾ ਲਿਆ। 

ਇਸ ਤੋਂ ਬਾਅਦ ਉਹ ਸ਼ਹੀਦਾਂ ਦੀ ਯਾਦ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਣਗੇ।

 ਫ਼ਿਰੋਜ਼ਪੁਰ ਪਹੁੰਚਣ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ – 

ਦੱਸ ਦਈਏ ਅਫਗਾਨਿਸਤਾਨ ਵਿੱਚ ਗੁਲਿਸਤਾਨ ਅਤੇ ਲੋਖਾਰਟ ਨਾਮ ਦੇ ਕਿਲ੍ਹੇ ਮਹਾਰਾਜਾ ਰਣਜੀਤ ਸਿੰਘ ਦੁਆਰਾ ਬਣਾਏ ਗਏ ਸਨ, ਜੋ ਉਸ ਸਮੇਂ ਅੰਗਰੇਜ਼ਾਂ ਦੇ ਕਬਜ਼ੇ ਵਿੱਚ ਸਨ ਅਤੇ ਉੱਤਰ ਪੱਛਮੀ ਸਰਹੱਦੀ ਰਾਜ ਦੇ ਅਧੀਨ ਸਨ। ਇਨ੍ਹਾਂ ਕਿਲ੍ਹਿਆਂ ਵਿਚ ਸੰਚਾਰ ਲਈ ਅੰਗਰੇਜ਼ਾਂ ਨੇ ਸਾਰਾਗੜ੍ਹੀ ਨਾਂ ਦੀ ਸੁਰੱਖਿਆ ਚੌਕੀ ਬਣਾਈ ਸੀ।

ਜਿੱਥੇ 36ਵੀਂ ਸਿੱਖ ਰੈਜੀਮੈਂਟ ਦੇ 21 ਜਵਾਨ ਤਾਇਨਾਤ ਸਨ। ਫ਼ਿਰੋਜ਼ਪੁਰ ਗੁਰਦੁਆਰੇ ਤੋਂ ਮਿਲੇ ਦਸਤਾਵੇਜ਼ਾਂ ਅਨੁਸਾਰ ਅਗਸਤ ਦੇ ਆਖ਼ਰੀ ਹਫ਼ਤੇ ਤੋਂ 11 ਸਤੰਬਰ ਤੱਕ ਬਾਗੀਆਂ ਨੇ ਦਰਜਨਾਂ ਵਾਰ ਕਿਲ੍ਹੇ ‘ਤੇ ਹਮਲਾ ਕੀਤਾ। 12 ਸਤੰਬਰ ਦੀ ਸਵੇਰ ਨੂੰ ਲਗਭਗ 12 ਹਜ਼ਾਰ ਅਫਗਾਨ ਪਸ਼ਤੂਨਾਂ ਨੇ ਲੋਖਾਰਟ ਦੇ ਕਿਲੇ ਨੂੰ ਘੇਰ ਲਿਆ। 

ਹਮਲਾ ਸ਼ੁਰੂ ਹੁੰਦੇ ਹੀ ਸਿਗਨਲ ਇੰਚਾਰਜ ਗੁਰਮੁਖ ਸਿੰਘ ਨੇ ਲੈਫਟੀਨੈਂਟ ਐੱਸ. ਕਰਨਲ ਜੌਹਨ ਹੌਫਟਨ ਨੂੰ ਜਾਣਕਾਰੀ ਦਿੱਤੀ, ਪਰ ਕਿਲ੍ਹੇ ਨੂੰ ਤੁਰੰਤ ਮਦਦ ਪਹੁੰਚਾਉਣਾ ਬਹੁਤ ਮੁਸ਼ਕਿਲ ਸੀ। ਲਾਂਸ ਨਾਇਕ ਲਾਭ ਸਿੰਘ ਅਤੇ ਭਗਵਾਨ ਸਿੰਘ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਭਗਵਾਨ ਸਿੰਘ ਹਜ਼ਾਰਾਂ ਪਸ਼ਤੂਨਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਦਾ ਪਹਿਲਾ ਸ਼ਿਕਾਰ ਬਣਿਆ।ਹੌਲਦਾਰ ਈਸ਼ਰ ਸਿੰਘ ਨੇ ਅਗਵਾਈ ਸੰਭਾਲਦਿਆਂ ਆਪਣੇ ਜਥੇ ਸਮੇਤ ‘ਜੋ ਬੋਲੇ ​​ਸੋ ਨਿਹਾਲ, ਸਤਿ ਸ੍ਰੀ ਅਕਾਲ’ ਦਾ ਨਾਅਰਾ ਬੁਲੰਦ ਕੀਤਾ ਅਤੇ ਦੁਸ਼ਮਣ ‘ਤੇ ਹਮਲਾ ਕਰ ਦਿੱਤਾ। ਪਸ਼ਤੂਨਾਂ ਨਾਲ ਲੜਾਈ ਸਵੇਰ ਤੋਂ ਰਾਤ ਤੱਕ ਚੱਲੀ ਅਤੇ ਅੰਤ ਵਿੱਚ 21 ਕਮਾਂਡਰ ਸ਼ਹੀਦ ਹੋ ਗਏ, ਇਨ੍ਹਾਂ ਕਮਾਂਡਰਾਂ ਨੇ ਲਗਭਗ 600 ਅਫਗਾਨਾਂ ਨੂੰ ਮਾਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...