July 28, 2026, 4:08 pm
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ NRI ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ...

ਮੁੱਖ ਮੰਤਰੀ ਵੱਲੋਂ NRI ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ ਦੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ, 21 ਅਪ੍ਰੈਲ : ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ ‘94641-00168’ ਦੀ ਸ਼ੁਰੂਆਤ ਕੀਤੀ। ਇਹ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ ਵਿਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐਨ.ਆਰ.ਆਈਜ਼ ਦੀਆਂ ਸੇਵਾਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ ਵਿਚ ਸਰਦਾਰੀ ਕਾਇਮ ਕਰਨ ਵਾਲੇ ਪਰਵਾਸੀ ਪੰਜਾਬੀਆਂ ਦੇ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਮੁੱਖ ਮੰਤਰੀ ਨੇ ਕਿਹਾ ਕਿ ਐਨ.ਆਰ.ਆਈਜ਼ ਨੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਅਤੇ ਸਿਰੜ ਨਾਲ ਦੁਨੀਆ ਭਰ ਵਿਚ ਬੁਲੰਦੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਆਪਣੇ ਜੱਦੀ ਘਰ ਵਿਚ ਆਉਣ ਸਮੇਂ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਐਨ.ਆਰ.ਆਈਜ਼ ਦੀਆਂ ਕੋਈ ਸ਼ਿਕਾਇਤਾਂ ਹਨ, ਤਾਂ ਉਸ ਦੇ ਛੇਤੀ ਤੋਂ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਅਜਿਹੇ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕੀਤੀ ਕਿ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...