July 4, 2026, 1:31 am
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ...

ਮੁੱਖ ਮੰਤਰੀ ਮਾਨ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ

Published on

----------- Advertisement -----------

ਜਲੰਧਰ, 25 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਵਿਕਾਸ ਪ੍ਰਾਜੈਕਟਾਂ ਦਾ ਲਾਭ ਮਿਲ ਸਕੇ। ਅੱਜ ਇਥੇ ਦੁਆਬਾ ਤੇ ਮਾਝਾ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਖਿੱਤੇ ਦੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਜਲੰਧਰ ਅਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਨਾਲ ਸਬੰਧਤ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਗਤੀ ਵਿੱਚ ਕੋਈ ਰੁਕਾਵਟ ਨਾ ਆਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਝਾ ਅਤੇ ਦੁਆਬਾ ਦੇ ਬਾਕੀ ਸ਼ਹਿਰਾਂ ਦੇ ਵਿਕਾਸ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਦਫ਼ਤਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਸੁਣੀ ਜਾਵੇ ਅਤੇ ਜਦੋਂ ਤੱਕ ਦਫ਼ਤਰ ਪਹੁੰਚੇ ਹਰੇਕ ਵਿਅਕਤੀ ਦੀ ਸੁਣਵਾਈ ਨਹੀਂ ਹੁੰਦੀ, ਉਦੋਂ ਤੱਕ ਦਫ਼ਤਰ ਨਾ ਛੱਡਿਆ ਜਾਵੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ ਆਮ ਲੋਕਾਂ ਦੇ ਰੋਜ਼ਮਰ੍ਹਾ ਦੇ ਦਫ਼ਤਰੀ ਕੰਮਕਾਜ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਲੋਕਾਂ ਦੇ ਰੋਜ਼ਮਰ੍ਹਾ ਦੇ ਦਫ਼ਤਰੀ ਕੰਮਕਾਜ ਦੇ ਫੌਰੀ ਨਿਪਟਾਰੇ ਲਈ ਇਕ ਹੋਰ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਆਖਿਆ ਕਿ ਜ਼ਿਲ੍ਹਾ ਪੱਧਰ ’ਤੇ ਸੀ.ਐਮ.ਵਿੰਡੋ ਸਥਾਪਤ ਕੀਤੀ ਜਾ ਰਹੀ ਹੈ, ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸਬੰਧਤ ਹਲਕੇ ਦੇ ਵਿਧਾਇਕ ਲੋਕਾਂ ਦੇ ਮਸਲੇ ਹੱਲ ਕਰਵਾਉਣ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰ ਲਿਆ ਜਾਵੇਗੀ ਜਦਕਿ ਬਾਕੀ ਮਸਲੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੇ ਜਾਣਗੇ।

ਅੱਜ ਦੀ ਮੀਟਿੰਗ ਵਿੱਚ ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਜ਼ਿਲ੍ਹਿਆਂ ਦੇ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...