ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ 17.46% ਵੋਟਿੰਗ ਹੋ ਚੁੱਕੀ ਹੈ। ਇਸ ਦੌਰਾਨ ਸੀਐਮ ਮਾਨ ਨੇ ਟਵੀਟ ਕੀਤਾ ਹੈ ਅਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣਨ ਦੀ ਗੱਲ ਕਹੀ ਹੈ
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਜਲੰਧਰ ਲੋਕ ਸਭਾ ਤੋਂ 11:30am ਤੱਕ ਬਹੁਤ ਹੌਸਲਾ ਵਧਾਉਣ ਵਾਲੀ ਵੋਟਿੰਗ ਦੀਆਂ ਰਿਪੋਰਟਾਂ ਆ ਰਹੀਆਂ ਨੇ,ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣੋ,ਵੋਟ ਪਾਉਣਾ ਸਭ ਦਾ ਜ਼ਮਹੂਰੀ ਹੱਕ ਹੈ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ। ਵੋਟਰਾਂ ’ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ।
----------- Advertisement -----------
“ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣੋ”- ਮੁੱਖ ਮੰਤਰੀ ਮਾਨ
Published on
----------- Advertisement -----------
----------- Advertisement -----------











