September 17, 2026, 9:19 am
----------- Advertisement -----------
HomeNewsLatest Newsਮੁੱਖ ਮੰਤਰੀ ਨੇ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ...

ਮੁੱਖ ਮੰਤਰੀ ਨੇ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਟੇਕਿਆ ਮੱਥਾ

Published on

----------- Advertisement -----------

ਜਲੰਧਰ, 18 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅੱਜ ਬਾਅਦ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ ਮਹਾ ਸ਼ਿਵਰਾਤਰੀ ਦੇ ਤਿਉਹਾਰ ‘ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਹਾ ਸ਼ਿਵਰਾਤਰੀ ਦਾ ਤਿਉਹਾਰ ਲੋਕਾਂ ਨੂੰ ਸੱਚ ਦੀ ਪ੍ਰਾਪਤੀ ਲਈ ਯਤਨਸ਼ੀਲ ਹੋਣ ਲਈ ਪ੍ਰੇਰਿਤ ਕਰਦਾ ਹੈ, ਜੋ ਭਗਵਾਨ ਸ਼ਿਵ ਦੁਆਰਾ ਦਰਸਾਈ ਗਈ ਪਰਮ ਚੇਤਨਾ ਵੱਲ ਲੈ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ‘ਤੇ ਜ਼ੋਰ ਦਿੰਦਾ ਹੈ, ਜਿਸ ਨੂੰ ਮਹਾਨ ਭਾਰਤੀ ਸਭਿਅਤਾ ਦੇ ਆਧਾਰ ਵਜੋਂ ਜਾਣਿਆ ਜਾਂਦਾ ਹੈ।
ਮੁੱਖ ਮੰਤਰੀ, ਜਿਨ੍ਹਾਂ ਸ੍ਰੀ ਮਹਾ ਲਕਸ਼ਮੀ ਮੰਦਿਰ ਵਿਖੇ ਸ਼ਿਵਾਲਿਆ ਵਿਖੇ ਪੂਜਾ ਅਰਚਨਾ ਕੀਤੀ, ਨੇ ਆਸ ਪ੍ਰਗਟਾਈ ਕਿ ਇਹ ਤਿਉਹਾਰ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰੇਗਾ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਮਾਜ ਦੇ ਸਾਰੇ ਵਰਗਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਇਸ ਦੌਰਾਨ ਭਗਵੰਤ ਮਾਨ ਨੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਤਨਦੇਹੀ ਨਾਲ ਕਰਨ ਲਈ ਆਸ਼ੀਰਵਾਦ ਲੈਣ ਲਈ ਸਤਿਕਾਰਯੋਗ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ।
ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਅੱਗੇ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਉਨ੍ਹਾਂ ਨੇ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ ਤਾਂ ਜੋ ਬਿਨਾ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਹ ਹਮੇਸ਼ਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਇਕ ਵਿਲੱਖਣ ਅਨੁਭਵ ਸੀ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...