October 19, 2026, 3:30 am
----------- Advertisement -----------
HomeNewsਆਪਣੇ ਸਿਆਸੀ ਹਿੱਤਾਂ ਲਈ ਸੁਪਰੀਮ ਕੋਰਟ ਵਿਚ ਪੰਜਾਬ ਦੇ ਪਾਣੀਆਂ ਦੇ ਮੁੱਦੇ...

ਆਪਣੇ ਸਿਆਸੀ ਹਿੱਤਾਂ ਲਈ ਸੁਪਰੀਮ ਕੋਰਟ ਵਿਚ ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਸੂਬੇ ਨਾਲ ਧ੍ਰੋਹ ਕਮਾਉਣ ਤੋਂ ਬਾਅਦ ਹੁਣ ਭਗਵੰਤ ਮਾਨ ਪਿੱਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਪਿੱਛੇ ਲੁੱਕਣ ਦੀ ਕੋਸਿ਼ਸ ਕਰ ਰਹੇ ਹਨ—ਸੁਨੀਲ ਜਾਖੜ

Published on

----------- Advertisement -----------

ਲੁਧਿਆਣਾ,ਚੰਡੀਗੜ੍ਹ, 30 ਅਕਤੂਬਰ (ਬਲਜੀਤ ਮਰਵਾਹਾ) – ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਐਸਵਾਈਐਲ ਪੰਜਾਬ ਦੀ ਹੌਂਦ ਨਾਲ ਜ਼ੁੜਿਆ ਮੁੱਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪਿੱਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਦੇ ਪਰਦੇ ਪਿੱਛੇ ਲੁੱਕਣ ਦੀ ਬਜਾਏ ਹਰਿਆਣਾ ਵਿਚ ਆਪਣੀ ਪਾਰਟੀ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ ਨਾਲ ਕਮਾਏ ਧ੍ਰੋਹ ਬਾਰੇ ਲੋਕਾਂ ਸਾਹਮਣਾ ਜਵਾਬਦੇਹ ਹੋਣ।
ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਜਾਣਬੁੱਝ ਕੇ ਪਿੱਛਲੀਆਂ ਸਰਕਾਰਾਂ ਸਿਰ ਦੋਸ਼ ਮੜ ਕੇ ਆਪਣੀ ਵਰਤਮਾਨ ਸਰਕਾਰ ਦੀ ਨਾਕਾਮੀ ਲੁਕਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਿੱਛਲੀਆਂ ਚੋਣਾਂ ਵਿਚ ਆਪ ਦੇ ਹੱਕ ਵਿਚ ਫਤਵਾ ਦੇ ਕੇ ਪਿੱਛਲੀਆਂ ਸਰਕਾਰਾਂ ਨੂੰ ਰੱਦ ਕਰ ਚੁੱਕੇ ਹਨ, ਅਤੇ ਇਹ ਹੁਣ ਮੁੱਖ ਮੰਤਰੀ ਦੀ ਹੀ ਕਾਰਗੁਜਾਰੀ ਵੇਖੀ ਜਾ ਰਹੀ ਹੈ ਜਿਸ ਵਾਰੇ ਪੰਜਾਬ ਦੇ ਲੋਕ ਸਵਾਲ ਪੱੁੱਛ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰੇਕ ਪੰਜਾਬੀ ਸੂਬਾ ਸਰਕਾਰ ਵੱਲੋਂ ਸਰਵ ਉਚੱ ਅਦਾਲਤ ਵਿਚ ਲਏ ਗਏ ਤਰਕਹੀਣ ਸਟੈਂਡ ਸਬੰਧੀ ਆਪ ਦੀ ਸਰਕਾਰ ਨੂੰ ਸਵਾਲ ਕਰ ਰਿਹਾ ਹੈ।
ਪੰਜਾਬ ਲਈ ਪਾਣੀਆਂ ਦੇ ਮੁੱਦੇ ਨੂੰ ਇਕ ਗੰਭੀਰ ਵਿਸ਼ਾ ਦੱਸਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਮਹੱਤਵਪੂਰਨ ਵਿਸੇ਼ ਤੇ ਮੁੱਖ ਮੰਤਰੀ ਨੂੰ ਗੰਭੀਰਤਾ ਵਿਖਾਉਣੀ ਚਾਹੀਦੀ ਹੈ ਅਤੇ ਸਭ ਨੂੰ ਨਾਲ ਲੈਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਠੋਸ ਵਿਊਂਤਬੰਦੀ ਕਰਨੀ ਚਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਸਰਦਾਰਾ ਸਿੰਘ ਜ਼ੋਹਲ ਜ਼ੋ ਕਿ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੀ ਆਰਥਿਕਤਾ ਦੀ ਸਮਝ ਰੱਖਦੇ ਹਨ ਉਨ੍ਹਾਂ ਦੇ ਸੁਝਾਅ ਲੈਣੇ ਚਾਹੀਦੇ ਹਨ।
ਲੁਧਿਆਣਾ ਵਿਚ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੇ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਵਿਚ ਭਾਗ ਲੈਂਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਬਾ ਦੀ ਏਕਤਾ ਬਹੁਤ ਮਹੱਤਵਪੂਰਨ ਹੈ ਪਰ ਮੁੱਖ ਮੰਤਰੀ ਇਸ ਵਿਸੇ ਤੇ ਗੰਭੀਰਤਾ ਨਹੀਂ ਵਿਖਾ ਰਹੇ।
ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਦੀ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ 36 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 20 ਹਜਾਰ ਨੁੰਮਾਇੰਦੇ 8000 ਤੋਂ ਜਿਆਦਾ ਅੰਮ੍ਰਿਤ ਕਲਸ ਲੈ ਕੇ 31 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਪੁੱਜ ਰਹੇ ਹਨ ਜਿੱਥੇ ਕਰਤਵ ਪੱਥ ਵਿਖੇਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਮੁਹਿੰਮ ਦੇ ਸੰਪੂਨਤਾ ਸਮਾਗਮ ਨੂੰ ਸੰਬੋਧਨ ਕਰਣਗੇ।
ਉਨ੍ਹਾਂ ਨੇ ਕਿਹਾ ਕਿ ਇਸ ਮੌਕੇ 7000 ਬਲਾਕਾਂ ਅਤੇ 766 ਜਿ਼ਲਿ੍ਹਆਂ ਤੋਂ ਅੰਮ੍ਰਿਤ ਕਲਸ਼ ਯਾਤਰਾ ਇੱਥੇ ਪੁੱਜੇਗੀ। ਇਸੇ ਤਰਾਂ ਇਸ ਨਾਲ 2 ਸਾਲ ਤੱਕ ਚੱਲੇ ਆਜਾਦੀ ਦਾ ਅੰਮ੍ਰਿਤ ਮਹੋਤਸਵ ਸਮਾਗਮਾਂ ਦਾ ਵੀ ਇਸ ਨਾਲ ਸਮਾਪਨ ਹੋਵੇਗਾ।
ਇਕ ਹੋਰ ਸਵਾਲ ਦੇ ਜਵਾਬ ਵਿਚ ਜਾਖੜ ਨੇ ਕਿਹਾ ਕਿ ਜ਼ੇਕਰ ਨਹਿਰ ਬਣੀ ਤਾਂ ਇਸਨਾਲ ਦੱਖਣੀ ਪੱਛਮੀ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ ਜਦ ਕਿ ਆਪ ਸਰਕਾਰ ਸਮਝ ਨਹੀਂ ਰਹੀ ਹੈ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ।

ਜਾਖੜ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਵੰਡਨ ਦੀ ਆਪ ਸਰਕਾਰ ਦੀ ਨੀਤੀ ਹੋਰ ਨਹੀਂ ਚੱਲੇਗੀ ਅਤੇ ਲੋਕ 2024 ਦੀਆਂ ਲੋਕ ਸਭਾ ਚੋਣਾਂ ਵਿਚ ਆਪ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ।
ਇਸ ਮੌਕੇ ਜਨਰਲ ਸਕੱਤਰ ਜਗਮੋਹਨ ਰਾਜੂ, ਜਨਰਲ ਸਕੱਤਰ ਅਨਿਲ ਸਰੀਨ, ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਸਟੇਟ ਖਜਾਂਚੀ ਗੁਰਦੇਵ ਸ਼ਰਮਾ ਅਤੇ ਜਿ਼ਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...