September 24, 2026, 1:03 am
----------- Advertisement -----------
HomeNewsਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ...

ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ ਹੈ ਭਰੂਣ ਹੱਤਿਆ

Published on

----------- Advertisement -----------

ਚੰਡੀਗੜ੍ਹ, 26 ਸਤੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਦਿਨੇ ਸੁਪਨੇ ਲੈਣੇ ਛੱਡ ਦੇਣ ਕਿਉਂਕਿ ਉਨ੍ਹਾਂ ਦੀਆਂ ਸੂਬੇ ਦਾ ਮੁੱਖ ਮੰਤਰੀ ਬਣਨ ਦੀਆਂ ਖਾਹਿਸ਼ਾਂ ਕਦੇ ਵੀ ਹਕੀਕੀ ਰੂਪ ਨਹੀਂ ਲੈਣਗੀਆਂ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ (ਭਾਜਪਾ) ਇਸ ਮੁੱਦੇ ਉਤੇ ਨਿਰਾਧਾਰ ਬਿਆਨ ਜਾਰੀ ਕਰ ਕੇ ਹਵਾਈ ਕਿਲੇ ਉਸਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਦੇ ਇਹ ਖ਼ਿਆਲੀ ਬਿਆਨ ਉਨ੍ਹਾਂ ਦੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਤੋਂ ਪ੍ਰੇਰਿਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਹੀ ਬੀਤੇ ਸਮੇਂ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਸੀ ਅਤੇ ਹੁਣ ਫਿਰ ਉਨ੍ਹਾਂ ਦੀਆਂ ਇੱਛਾਵਾਂ ਨੂੰ ਕਦੇ ਬੂਰ ਨਹੀਂ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਬਾਜਵਾ ਜਮਹੂਰੀ ਤੌਰ ਉਤੇ ਚੁਣੀ ਸਰਕਾਰ ਨੂੰ ਭੰਗ ਕਰਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਬਾਜਵਾ ਇੰਨੇ ਹੀ ਦਲੇਰ ਹਨ ਤਾਂ ਉਨ੍ਹਾਂ ਨੂੰ ਇਸ ਮੁੱਦੇ ਉਤੇ ਆਪਣੀ ਹਾਈ ਕਮਾਂਡ ਨਾਲ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਸ ਮੁੱਦੇ ਉਤੇ ਹਵਾਈ ਕਿਲੇ ਉਸਾਰ ਕੇ ਲੋਕਾਂ ਨੂੰ ਗੁਮਰਾਹ ਕਰਨ ਲਈ ਨਿਰਾਧਾਰ ਤੇ ਤਰਕਹੀਣ ਬਿਆਨ ਜਾਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਨੇ ਚੁਣਿਆ ਹੈ ਅਤੇ ਬਾਜਵਾ ਨੂੰ ਸੱਤਾ ਹਾਸਲ ਕਰਨ ਲਈ ਆਪਣੇ ਨਾਪਾਕ ਮਨਸੂਬਿਆਂ ਦੇ ਕਾਮਯਾਬ ਹੋਣ ਦੇ ਸੁਪਨੇ ਲੈਣੇ ਛੱਡ ਦੇਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੇ ਫ਼ਤਵੇ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣ, ਨਹੀਂ ਤਾਂ ਸੂਬੇ ਦੇ ਬਸ਼ਿੰਦੇ ਉਨ੍ਹਾਂ ਨੂੰ ਇਸ ਗੁਨਾਹ ਲਈ ਸਬਕ ਸਿਖਾ ਦੇਣਗੇ। ਉਨ੍ਹਾਂ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਹ (ਮੁੱਖ ਮੰਤਰੀ) ਲੋਕਾਂ ਦੇ ਆਗੂ ਹਨ, ਜਦੋਂ ਕਿ ਵਿਰੋਧੀ ਧਿਰ ਦੇ ਆਗੂ ਆਪਣੀਆਂ ਗੁੱਝੀਆਂ ਚਲਾਕੀਆਂ ਲਈ ਬਦਨਾਮ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...