November 6, 2026, 3:08 am
----------- Advertisement -----------
HomeNewsLatest Newsਮੁੱਖ ਸਕੱਤਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਦਫਤਰ ਵਿਚ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫਸਰਾਂ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਫ ਤੇ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ ਨਾਬਰਦਾਸ਼ਤਯੋਗ ਹੈ ਅਤੇ ਕਿਸੇ ਵੀ ਰਿਸ਼ਵਤਖੋਰ ਖਿਲਾਫ ਬਿਲਕੁਲ ਵੀ ਨਰਮੀ ਨਾ ਵਰਤੀ ਜਾਵੇ।
ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬਵਾਸੀਆਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਕਸਦ ਲਈ ਉੱਪਰ ਤੋਂ ਹੇਠਲੇ ਪੱਧਰ ਤੱਕ ਰਿਸ਼ਵਤਖੋਰੀ ਨੂੰ ਹਰ ਹਾਲਤ ਵਿਚ ਬੰਦ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਵਿਚ ਵਿਜੀਲੈਂਸ ਵੱਲੋਂ ਜਾਂ ਸਬੰਧਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ-ਪੜਤਾਲ ਚੱਲ ਰਹੀ ਹੈ ਉਸ ਨੂੰ ਨਿਯਮਾਂ ਮੁਤਾਬਕ ਮੁਕੰਮਲ ਕੀਤਾ ਜਾਵੇ ਅਤੇ ਇਸ ਵਿਚ ਕਿਸੇ ਵੀ ਪ੍ਰਕਾਰ ਦੀ ਦੇਰੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਦੋਸ਼ੀ ਨੂੰ ਬਿਲਕੁਲ ਵੀ ਬਖਸ਼ਿਆਂ ਨਾ ਜਾਵੇ। ਕਾਨੂੰਨ ਅਨੁਸਾਰ ਰਿਸ਼ਵਤਖੋਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ ਪਰ ਕਿਸੇ ਵੀ ਨਿਰਦੋਸ਼ ਵਿਅਕਤੀ ਨਾਲ ਅਨਿਆਂ ਬਿਲਕੁਲ ਨਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਕੇਸਾਂ ਬਾਬਤ ਜਾਣਕਾਰੀ ਅਤੇ ਪ੍ਰਗਤੀ ਰਿਪੋਰਟ ਲਈ। ਉਨ੍ਹਾਂ ਸੂਬੇ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਪੱਧਰ ‘ਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਇਸ ਬਾਰੇ ਸਬੰਧਤ ਵਿਭਾਗ ਆਪੋ-ਆਪਣੇ ਸਟਾਫ ਨੂੰ ਹਦਾਇਤਾਂ ਜਾਰੀ ਕਰ ਦੇਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਜਾਂ ਅਫਸਰ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...