November 22, 2026, 11:47 pm
----------- Advertisement -----------
HomeNewsLatest Newsਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ...

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 2 ਮਈ: ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ‘ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ ਉਤੇ ਪਾਬੰਦੀ ਦੇ ਕਾਨੂੰਨ) ਨੂੰ ਸਖ਼ਤੀ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ ਹੈ। ਉਹ ਅੱਜ ਇੱਥੇ ਵਿਖੇ 19ਵੀਂ ਰਾਜ ਪੱਧਰੀ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੁੱਖ ਸਕੱਤਰ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਦੇ ਮਾਮਲੇ ਵਿੱਚ ਬਹੁਤ ਘੱਟ ਵਸੂਲੀ ਕਰਨ ਲਈ ਸਕਿਊਰਟੀਜ਼ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਅਤੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਪੀ.ਏ.ਸੀ.ਐਲ. ਦੀਆਂ ਸਾਰੀਆਂ 2497 ਸੰਪਤੀਆਂ ਦੀ ਸੂਚੀ ਤੁਰੰਤ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਸੇਬੀ ਅਤੇ ਆਰ.ਬੀ.ਆਈ. ਨੂੰ ਰਿਕਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਸਲਾਹ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸੇਬੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਅਜਿਹੇ ਮਾਮਲਿਆਂ ਵਿੱਚ ਸਾਰੇ ਸਬੰਧਤ ਰੈਗੂਲੇਟਰਜ਼ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।

ਜੰਜੂਆ ਵੱਲੋਂ ਆਰ.ਬੀ.ਆਈ. ਅਤੇ ਸੇਬੀ ਨੂੰ ਸਮਾਜ ਦੇ ਹੇਠਲੇ ਵਰਗ ਦੇ ਲੋਕਾਂ, ਜੋ ਧੋਖੇਬਾਜ਼ਾਂ ਦੇ ਝੂਠੇ ਵਾਅਦਿਆਂ ਦਾ ਆਸਾਨੀ ਨਾਲ ਸ਼ਿਕਾਰ ਹੋ ਜਾਂਦੇ ਹਨ, ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ‘ਤੇ ਵਿੱਤੀ ਸਾਖਰਤਾ ਕੈਂਪ ਲਗਾਉਣ ਲਈ ਵੀ ਆਖਿਆ। ਮੀਟਿੰਗ ਵਿੱਚ ਵਿੱਤ ਸਕੱਤਰ ਗਰਿਮਾ ਸਿੰਘ, ਆਰ.ਬੀ.ਆਈ. ਚੰਡੀਗੜ੍ਹ ਦੀ ਜਨਰਲ ਮੈਨੇਜਰ ਰਿਚਾ ਪਾਂਡੇ ਦਿਵੇਦੀ ਅਤੇ ਆਰਥਿਕ ਅਪਰਾਧ ਵਿੰਗ ਦੇ ਸੀਨੀਅਰ ਅਧਿਕਾਰੀ, ਸਹਾਇਕ ਕਾਨੂੰਨੀ ਮਸ਼ੀਰ, ਸੇਬੀ ਦੇ ਸਹਾਇਕ ਜਨਰਲ ਮੈਨੇਜਰ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਟੈਂਟਸ ਆਫ਼ ਇੰਡੀਆ ਦੇ ਕੌਂਸਲ ਮੈਂਬਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...