September 29, 2026, 8:48 am
----------- Advertisement -----------
HomeNewsLatest Newsਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ‘ਚ ਵਿਕਾਸ ਨੂੰ...

ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ‘ਚ ਵਿਕਾਸ ਨੂੰ ਹੁਲਾਰਾ ਦੇਣ ਲਈ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਅੱਜ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇ ਵਿਕਾਸ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਕੰਮ ਨੂੰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ 28 ਰਾਜਾਂ ਦੇ 112 ਜ਼ਿਲ੍ਹਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਕਰਨ ਦੇ ਉਦੇਸ਼ ਨਾਲ ਜਨਵਰੀ 2018 ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏ.ਡੀ.ਪੀ.) ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਪੰਜਾਬ ਦੇ ਦੋ ਜ਼ਿਲ੍ਹਿਆਂ ਮੋਗਾ ਅਤੇ ਫਿਰੋਜ਼ਪੁਰ ਦੀ ਚੋਣ ਕੀਤੀ ਗਈ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਦੀ ਸ਼ਨਾਖਤ ਕੰਪੋਜ਼ਿਟ ਇੰਡੈਕਸ ਦੇ ਆਧਾਰ ‘ਤੇ ਕੀਤੀ ਗਈ ਹੈ, ਜਿਸ ਵਿੱਚ ਗਰੀਬੀ, ਮਾੜੀ ਸਿਹਤ ਅਤੇ ਪੋਸ਼ਣ, ਸਿੱਖਿਆ ਦੀ ਸਥਿਤੀ ਅਤੇ ਘੱਟ ਢਾਂਚਾਗਤ ਵਿਕਾਸ ਸਬੰਧੀ ਚੁਣੌਤੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਏ.ਡੀ.ਪੀ ਪੰਜ ਖੇਤਰਾਂ:- ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਅਤੇ ਜਲ ਸਰੋਤ, ਵਿੱਤੀ ਸਮਾਵੇਸ਼ ਅਤੇ ਹੁਨਰ ਵਿਕਾਸ ਅਤੇ ਬੁਨਿਆਦੀ ਢਾਂਚੇ ‘ਤੇ ਕੇਂਦਰਿਤ ਹੈ। ਮੁੱਖ ਸਕੱਤਰ ਨੇ ਕਿਹਾ ਕਿ ਓਵਰਆਲ ਕੈਟਾਗਰੀ/ਵੱਖ-ਵੱਖ ਥੀਮਾਂ ਦੇ ਵੱਖ-ਵੱਖ ਪ੍ਰਾਜੈਕਟਾਂ ਵਿੱਚ ਵਧੀਆ ਰੈਂਕ ਹਾਸਲ ਕਰਨ ਲਈ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਲਈ ਕ੍ਰਮਵਾਰ 18 ਕਰੋੜ ਅਤੇ 9 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਫਿਰੋਜ਼ਪੁਰ ਅਤੇ ਮੋਗਾ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਾਜੈਕਟਾਂ ਨੂੰ ਜਲਦੀ ਅਤੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨ ਤਹਿਤ ਪ੍ਰਾਪਤ ਫੰਡਾਂ ਨੂੰ ਐਸਪੀਰੇਸਨਲ ਡਿਸਟ੍ਰਿਕਟ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਅਲਾਟਮੈਂਟ ਨਾਲ ਜੋੜਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...