November 22, 2026, 11:47 pm
----------- Advertisement -----------
HomeNewsBreaking Newsਮੁੱਖ ਸਕੱਤਰ ਨੇ ਸੂਬੇ ਵਿੱਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ...

ਮੁੱਖ ਸਕੱਤਰ ਨੇ ਸੂਬੇ ਵਿੱਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼

Published on

----------- Advertisement -----------

ਚੰਡੀਗੜ, 25 ਮਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਅਦਾ ਕਰਨ ਤਾਂ ਜੋ ਮਾਰਗਾਂ ਦੀ ਉਸਾਰੀ ਸਮੇਂ ਸਿਰ ਹੋ ਸਕੇ।

ਅੱਜ ਇਥੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਚੱਲ ਰਹੇ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ਾਂ ਦੇ ਚੱਲਦਿਆਂ ਇਨ੍ਹਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਸਕੱਤਰ ਨੇ ਜ਼ਿਲਾ ਵਾਰ ਸਮੀਖਿਆ ਕਰਦਿਆਂ ਹਰ ਪ੍ਰਾਜੈਕਟ ਦੇ ਅਸਲ ਕੰਮ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜਿਹੜੇ ਵਿਭਾਗ ਨਾਲ ਸਬੰਧਤ ਕੋਈ ਦਿੱਕਤ ਆਉਂਦੀ ਸੀ ਤਾਂ ਉਸ ਨੂੰ ਇਹ ਦੂਰ ਕਰਨ ਲਈ ਆਖਿਆ। ਉਨ੍ਹਾਂ ਮਾਲ ਵਿਭਾਗ ਤੇ ਡਿਪਟੀ ਕਮਿਸ਼ਨਰਜ਼ ਨੂੰ ਲੋੜ ਮੁਤਾਬਕ ਅਧਿਕਾਰੀਆਂ ਦੀ ਤਾਇਨਾਤੀ ਕਰਨ ਅਤੇ ਐਨ.ਐਚ.ਏ.ਆਈ. ਨੂੰ ਉਨ੍ਹਾਂ ਨਾਲ ਸਬੰਧਤ ਬਚੇ ਕੰਮਾਂ ਨੂੰ ਪੂਰਾ ਕਰਨ ਲਈ ਵੀ ਆਖਿਆ।

ਜੰਜੂਆ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ 15 ਗਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨ੍ਹਾਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ। ਮੀਟਿੰਗ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਉਠਾਏ ਮੁੱਦੇ ਉਤੇ ਮੁੱਖ ਸਕੱਤਰ ਨੇ ਅਥਾਰਟੀ ਅਧਿਕਾਰੀਆਂ ਨੂੰ ਆਖਿਆ ਕਿ ਨਵੇਂ ਮਾਰਗਾਂ ਵਿੱਚ ਟ੍ਰੈਫਿਕ ਦੀ ਵਿਵਸਥਾ ਸਥਾਨਕ ਲੋੜਾਂ ਨੂੰ ਦੇਖਦਿਆਂ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਲੋਕਾਂ ਨੂੰ ਮੁਸ਼ਕਲ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...