October 13, 2026, 10:15 am
----------- Advertisement -----------
HomeNewsLatest Newsਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 4 ਅਗਸਤ (ਬਲਜੀਤ ਮਰਵਾਹਾ)- ਨਿੱਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਹੈ ਕਿ ਸੇਵਾਮੁਕਤ ਡੀ.ਡੀ.ਪੀ.ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵੱਲੋਂ ਦਿੱਤੇ ਹੁਕਮਾਂ ਦੇ ਹੋਰ ਲਾਭਪਾਤਰਤੀਆ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈਪੀਸੀ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾਵੇ।

ਅਨੁਰਾਗ ਵਰਮਾ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਦੀਪ ਸਿੰਘ ਵੱਲੋਂ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਸਨ। ਕੁਲਦੀਪ ਸਿੰਘ ਨੂੰ 24-2-2023 ਨੂੰ ਏਡੀਸੀ (ਡੀ) ਪਠਾਨਕੋਟ ਵਜੋਂ ਤਾਇਨਾਤ ਸਨ ਜਿਸ ਦਿਨ ਸ਼ੁੱਕਰਵਾਰ ਸੀ। ਉਸਨੇ 28-2-2023 ਭਾਵ ਮੰਗਲਵਾਰ ਨੂੰ ਸੇਵਾਮੁਕਤ ਹੋਣਾ ਸੀ। ਇਸ ਲਈ, ਉਸਨੇ ਅਗਲੇ ਕੰਮਕਾਜੀ ਦਿਨ ਭਾਵ 27-2-2023 (ਸੋਮਵਾਰ) ਨੂੰ ਸੁਣਵਾਈ ਲਈ ਕੇਸ ਸੂਚੀਬੱਧ ਕੀਤਾ। ਕੁਲਦੀਪ ਸਿੰਘ ਨੇ 27-2-2023 ਨੂੰ ਹੀ ਨਿੱਜੀ ਪਟੀਸ਼ਨਰਾਂ ਦੇ ਹੱਕ ਵਿੱਚ ਕੇਸ ਦਾ ਫੈਸਲਾ ਸੁਣਾਇਆ। ਉਨ੍ਹਾਂ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਸਬੂਤ ਰਿਕਾਰਡ ’ਤੇ ਲਿਆਉਣ ਦਾ ਕੋਈ ਮੌਕਾ ਦੇਣਾ ਜਰੂਰੀ ਨਹੀਂ ਸਮਝਿਆ।

ਜਾਂਚ ਰਿਪੋਰਟ ਵਿੱਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ 26 ਜਨਵਰੀ 1950 ਤੋਂ ਲੈ ਕੇ ਹੁਣ ਤੱਕ ਦੀਆਂ ਸਾਰੀਆਂ ਜਮ੍ਹਾਂਬੰਦੀਆਂ ਦੀ ਜਾਂਚ ਕੀਤੀ ਜਾਵੇ । ਕੁਲਦੀਪ ਸਿੰਘ ਨੇ ਇਨ੍ਹਾਂ ਜਮ੍ਹਾਂਬੰਦੀਆਂ ਨੂੰ ਰਿਕਾਰਡ ’ਤੇ ਲਿਆਉਣ ਦੀ ਖੇਚਲ ਨਹੀਂ ਕੀਤੀ। ਇਹ ਪਾਇਆ ਗਿਆ ਕਿ ਉਸ ਦੁਆਰਾ ਕੀਤੀਆਂ ਗਈਆਂ ਬੇਨਿਯਮੀਆਂ ਪਹਿਲੀ ਨਜ਼ਰੇ ਜਾਣਬੁੱਝ ਕੇ ਕੀਤੀਆਂ ਗਈਆਂ ਅਤੇ ਦੋਸ਼ਪੂਰਨ ਸਨ ਕਿਉਂਕਿ ਕੁਲੈਕਟਰ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਭਲੀਭਾਂਤ ਪਤਾ ਸੀ ਕਿ ਉਹ (ਕੁਲਦੀਪ ਸਿੰਘ ) 28.02.2023 ਨੂੰ ਸੇਵਾਮੁਕਤ ਹੋ ਰਿਹਾ ਹੈ। ਆਪਣੀ ਸੇਵਾਮੁਕਤੀ ਤੋਂ ਸਿਰਫ 24 ਘੰਟੇ ਪਹਿਲਾਂ ਉਸਨੇ ਇੱਕ ਕੇਸ ਦਾ ਫੈਸਲਾ ਕੀਤਾ ਜਿਸ ਵਿੱਚ 734 ਕਨਾਲ 1 ਮਰਲਾ (91.75 ਏਕੜ) ਸ਼ਾਮਲਾਟ ਜ਼ਮੀਨ ਨਿੱਜੀ ਵਿਅਕਤੀਆਂ ਦੇ ਹੱਕ ਵਿੱਚ ਅਤੇ ਕੁਲੈਕਟਰ ਦੀ ਕਾਰਵਾਈ ਨਾਲ ਗ੍ਰਾਮ ਪੰਚਾਇਤ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ।

ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਕੁਲਦੀਪ ਸਿੰਘ ਵਿਰੁੱਧ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮ 2.2 (ਬੀ) ਤਹਿਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਨਿਯਮਾਂ ਤਹਿਤ ਲੋੜ ਅਨੁਸਾਰ ਕੁਲਦੀਪ ਸਿੰਘ ਦੇ ਬਣਦੇ ਸੇਵਾਮੁਕਤੀ ਦੇ ਲਾਭ ਨਾ ਦਿੱਤੇ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...