September 6, 2026, 2:27 am
----------- Advertisement -----------
HomeNewsLatest Newsਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਅਤੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ...

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਅਤੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

Published on

----------- Advertisement -----------

ਅੰਮ੍ਰਿਤਸਰ 23 ਅਗਸਤ 2024- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ ਅਤੇ ਜਿਲ੍ਹੇ ਅੰਦਰ ਚਲ ਰਹੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ।

ਇਸ ਸਬੰਧੀ ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਦੇ ਵੋਟਰਾਂ ਦੇ ਰਜਿਸਟਰੇਸ਼ਨ ਦੀ ਆਖਿਰੀ ਮਿਤੀ 15 ਸਤੰਬਰ 2024 ਹੈ। ਉਨਾਂ ਕਿਹਾ ਕਿ ਇਸ ਮਿਤੀ ਤੋਂ ਪਹਿਲਾਂ ਪਹਿਲਾਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਬੀ.ਐਲ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰ ਰਹੇ ਹਨ। ਉਨਾਂ ਦੱਸਿਆ ਕਿ ਹਰੇਕ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸਪੈਸ਼ਲ ਕੈਂਪ ਲਗਾ ਕੇ ਵੋਟ ਬਣਾਉਣ ਸਬੰਧੀ ਫਾਰਮ ਪ੍ਰਾਪਤ ਕੀਤੇ ਜਾ ਰਹੇ ਹਨ।

ਜਿਲ੍ਹੇ ਅੰਦਰ ਚਲ ਰਹੇ ਨੈਸ਼ਨਲ ਹਾਈਵੇ ਪ੍ਰੋਜੈਕਟ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਜਮੀਨ ਅਕਵਾਈਰ ਕੀਤੀ ਗਈ ਹੈ ਉਨਾਂ ਨੁੰ ਸਮੇਂ ਸਿਰ ਅਵਾਰਡ ਦਿੱਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਕੁੱਝ ਜਗ੍ਹਾ ਤੇ ਅਵਾਰਡ ਦੇਣ ਦੀ ਮੁਸ਼ਕਿਲ ਪੇਸ਼ ਆਈ ਸੀ ਪਰ ਉਸਨੂੰ ਵੀ ਕਾਫ਼ੀ ਹਦ ਤੱਕ ਹੱਲ ਕਰ ਲਿਆ ਗਿਆ ਹੈ ਅਤੇ ਅਵਾਰਡਾਂ ਦੀ ਰਾਸ਼ੀ ਵੀ ਜਾਰੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਨੂੰ ਯਕੀਨ ਦਿਵਾਇਆ ਕਿ ਜਿਲ੍ਹੇ ਵਿੱਚ ਚਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...