ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੀ ਹੜਤਾਲ ਤੇ ਗਏ ਪੀਸੀਐਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਜੇਕਰ ਪੀਸੀਐਸ ਅਧਿਕਾਰੀ ਦੁਪਹਿਰ 2 ਵਜੇ ਤੱਕ ਡਿਊਟੀ ‘ਤੇ ਨਹੀਂ ਆਏ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਆਪਣੇ ਆਦੇਸ਼ ਵਿੱਚ ਇਸ ਹੜਤਾਲ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਹੈ ਕਿ ਜੋ ਵੀ ਅਧਿਕਾਰੀ ਅੱਜ 11 ਜਨਵਰੀ 2023 ਨੂੰ ਦੁਪਹਿਰ 2 ਵਜੇ ਤੱਕ ਆਪਣੀ ਡਿਊਟੀ ਜੁਆਇਨ ਨਹੀਂ ਕਰੇਗਾ, ਉਸ ਨੂੰ ਮੁਅੱਤਲ ਕਰ ਦਿੱਤਾ ਜਾਵੇ। ਜੋ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਨਹੀਂ ਕਰੇਗਾ, ਉਸ ਦੀ ਗੈਰ-ਹਾਜ਼ਰੀ ਨੂੰ ਗੈਰ-ਜ਼ਿੰਮੇਵਾਰ ਮੰਨੀ ਜਾਏਗੀ।












