June 29, 2026, 12:20 am
----------- Advertisement -----------
HomeNewsLatest Newsਫਾਜ਼ਿਲਕਾ 'ਚ ਬੋਰਵੈੱਲ 'ਚ ਡਿੱਗਿਆ ਡੇਢ ਸਾਲ ਦਾ ਬੱਚਾ; ਪ੍ਰਸ਼ਾਸਨ ਦੀ ਮੁਸਤੈਦੀ...

ਫਾਜ਼ਿਲਕਾ ‘ਚ ਬੋਰਵੈੱਲ ‘ਚ ਡਿੱਗਿਆ ਡੇਢ ਸਾਲ ਦਾ ਬੱਚਾ; ਪ੍ਰਸ਼ਾਸਨ ਦੀ ਮੁਸਤੈਦੀ ਨਾਲ ਬਚੀ ਜਾਨ

Published on

----------- Advertisement -----------

ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਅੱਜ ਦੁਪਹਿਰ 3 ਵਜੇ ਦੇ ਕਰੀਬ ਇਕ ਬੱਚਾ ਖੇਡਦੇ ਹੋਏ ਬੋਰਵੈੱਲ ‘ਚ ਡਿੱਗ ਗਿਆ। ਜਿਵੇਂ ਹੀ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਥੇ ਹਫੜਾ -ਦਫੜੀ ਦਾ ਮਾਹੌਲ ਬਣ ਗਿਆ। ਇਸ ਮਾਮਲੇ ਦੀ ਸੂਚਨਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਣ ਤੋਂ ਬਾਅਦ ਏਡੀਸੀ ਰਾਕੇਸ਼ ਕੁਮਾਰ ਪੋਪਲੀ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀ ਮੌਕੇ ’ਤੇ ਪੁੱਜੇ।
ਦੱਸਿਆ ਜਾ ਰਿਹਾ ਹੈ ਕਿ ਬੋਰਵੈੱਲ ਕਰੀਬ 10 ਤੋਂ 12 ਫੁੱਟ ਡੂੰਘਾ ਸੀ। ਜਿਸ ਵਿੱਚੋਂ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਬੱਚੇ ਨੂੰ ਬਾਹਰ ਕੱਢ ਲਿਆ ਗਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦਾ ਇਲਾਜ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਡੀਸੀ ਸੋਨੂੰ ਦੁੱਗਲ ਨੇ ਦੱਸਿਆ ਕਿ ਬੱਚੇ ਦੇ ਬੋਰਵੈੱਲ ‘ਚ ਡਿੱਗਣ ਤੋਂ ਤੁਰੰਤ ਬਾਅਦ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਇਸ ਤੋਂ ਬਾਅਦ ਉਹ ਖੁਦ ਮੌਕੇ ‘ਤੇ ਪਹੁੰਚੀ ਅਤੇ ਬੱਚੇ ਦੇ ਇਲਾਜ ਦੌਰਾਨ ਮੌਕੇ ‘ਤੇ ਮੌਜੂਦ ਰਹੀ। ਜਿਸ ਤੋਂ ਬਾਅਦ ਡਾਕਟਰਾਂ ਨੇ ਬੱਚੇ ਨੂੰ ਸਮੇਂ ਸਿਰ ਇਲਾਜ ਦੇ ਕੇ ਖਤਰੇ ਤੋਂ ਬਾਹਰ ਕੱਢ ਲਿਆ। ਉਨ੍ਹਾਂ ਦੱਸਿਆ ਕਿ ਬੱਚੇ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਬੱਚੇ ਦੀ ਮਾਂ ਮਾਨਸਿਕ ਤੌਰ ‘ਤੇ ਕਮਜ਼ੋਰ ਹੈ ਅਤੇ ਪਿਤਾ ਮਿਹਨਤ ਮਜ਼ਦੂਰੀ ਕਰਨ ਲਈ ਅੰਮ੍ਰਿਤਸਰ ਗਿਆ ਹੋਇਆ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਲਈ ਐਸਡੀਐਮ ਫ਼ਜਿਲਕਾ ਨੂੰ ਕਿਹਾ ਗਿਆ ਹੈ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਬੋਰ ਵੈਲ ਇਸ ਤਰਾਂ ਖੁੱਲਾ ਨਾ ਛੱਡਣ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਤਰਾਂ ਬੋਰ ਵੈਲ ਖੁੱਲਾ ਪਾਇਆ ਗਿਆ ਤਾਂ ਮਾਲਕ ਦੇ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...