August 18, 2026, 11:44 pm
----------- Advertisement -----------
HomeNewsLatest Newsਬਾਲ ਮਜ਼ਦੂਰੀ ਆਧੁਨਿਕ ਸਮਾਜ ਵਿੱਚ ਬਦਨੁਮਾ ਧੱਬਾ: ਡਾ. ਬਲਜੀਤ ਕੌਰ

ਬਾਲ ਮਜ਼ਦੂਰੀ ਆਧੁਨਿਕ ਸਮਾਜ ਵਿੱਚ ਬਦਨੁਮਾ ਧੱਬਾ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 1 ਜੂਨ: ਬਾਲ ਮਜ਼ਦੂਰੀ ਆਧੁਨਿਕ ਸਮਾਜ ਦੇ ਮੱਥੇ ਤੇ ਬਦਨੁਮਾ ਧੱਬਾ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਕੀਤਾ ਗਿਆ। ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਲੈਵਲ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਸੈਕਟਰ-26, ਚੰਡੀਗੜ੍ਹ ਵਿਖੇ ਬਾਲ ਵਿਕਾਸ ਵਿਭਾਗ ਵੱਲੋਂ ਨਿੱਜੀ ਸੰਸਥਾ ਬਚਪਨ ਬਚਾਓ ਅੰਦੋਲਨ (ਬੀ.ਬੀ.ਏ.) ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਇਹਨ੍ਹਾਂ ਬੱਚਿਆਂ ਦੇ ਮੁੜ ਵਸੇਬੇ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਮਜ਼ਦੂਰੀ, ਜਬਰੀ ਮਜ਼ਦੂਰੀ ਅਤੇ ਤਸਕਰੀ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਇਸ ਸਾਲ, ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨਾ 1 ਜੂਨ ਤੋਂ 30 ਜੂਨ, 2023 ਤੱਕ ਮਨਾਇਆ ਜਾਵੇਗਾ। ਇਸ ਵਰਕਸ਼ਾਪ ਦਾ ਉਦੇਸ਼ ਵੱਖ-ਵੱਖ ਵਿਭਾਗਾਂ ਦੇ ਭਾਈਵਾਲਾਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨ ਲਈ ਤਿਆਰ ਕਰਨਾ ਹੈ ਤਾਂ ਜੋ ਛਾਪਿਆਂ ਦੌਰਾਨ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਸਪਸ਼ਟ ਸਕੇ ਅਤੇ ਬੱਚਿਆਂ ਨੂੰ ਬਚਾਇਆ ਜਾ ਸਕੇ।
ਡਾ. ਬਲਜੀਤ ਕੌਰ ਨੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਗਰਮੀ ਨਾਲ ਨਿਆਂ ਦੀ ਪੈਰਵੀ ਕਰਨ ਅਤੇ ਸਿੱਖਿਆ ਅਤੇ ਕਿੱਤਾ ਮੁਖੀ ਸਿਖਲਾਈ ਰਾਹੀਂ ਬਾਲ ਮਜ਼ਦੂਰੀ ਵਿੱਚ ਸ਼ਾਮਲ ਸਾਰੇ ਬੱਚਿਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ।

ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਬਾਲ ਮਜ਼ਦੂਰੀ ਕਰ ਰਹੇ ਬੱਚਿਆਂ ਨੂੰ ਮੁਕਤ ਕਰਵਾਉਣ ਲਈ, ਛਾਪੇਮਾਰੀ ਕਰਨ ਉਨ੍ਹਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਸਬੰਧੀ ਸਾਰੇ ਭਾਈਵਾਲਾਂ ਨੂੰ ਜਾਣੂ ਕਰਵਾਉਣਾ ਸੀ। ਉਨ੍ਹਾਂ ਮਾਨਯੋਗ ਸੁਪਰੀਮ ਕੋਰਟ ਦੇ ਬਾਲ ਮਜ਼ਦੂਰੀ ਰੋਕੂ ਦਿਸ਼ਾ-ਨਿਰਦੇਸ਼ਾਂ ਅਤੇ ਫੈਸਲਿਆਂ ਦੀ ਪਾਲਣਾ ਕਰਨ ਲਈ ਕਿਹਾ।

ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਮੈਂਬਰ ਅਤੇ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਦੇ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਨੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਵਰਕਸ਼ਾਪ ਵਿੱਚ ਕਿਰਤ ਵਿਭਾਗ, ਪੁਲਿਸ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...