September 8, 2026, 3:12 am
----------- Advertisement -----------
HomeNewsBreaking Newsਲੁਧਿਆਣਾ 'ਚ NGT ਦੇ ਜੁਰਮਾਨੇ ਤੋਂ ਬਾਅਦ ਜਾਗਿਆ ਨਗਰ ਪ੍ਰਸ਼ਾਸਨ, 22.44 ਮੀਟ੍ਰਿਕ...

ਲੁਧਿਆਣਾ ‘ਚ NGT ਦੇ ਜੁਰਮਾਨੇ ਤੋਂ ਬਾਅਦ ਜਾਗਿਆ ਨਗਰ ਪ੍ਰਸ਼ਾਸਨ, 22.44 ਮੀਟ੍ਰਿਕ ਟਨ ਕੂੜਾ ਚੁੱਕਿਆ

Published on

----------- Advertisement -----------

ਐਨਜੀਟੀ ਨੇ ਪੰਜਾਬ ਸਰਕਾਰ ਨੂੰ ਸਮੇਂ ਸਿਰ ਕੂੜੇ ਦਾ ਨਿਪਟਾਰਾ ਨਾ ਕਰਨ ‘ਤੇ 1026 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨੇ ਤੋਂ ਬਾਅਦ ਲੁਧਿਆਣਾ ਨਗਰ ਨਿਗਮ ਵੀ ਹਰਕਤ ਵਿੱਚ ਆ ਗਿਆ ਹੈ। ਅਧਿਕਾਰੀ ਹੁਣ ਪੁਰਾਣੇ ਕੂੜੇ ਦਾ ਨਿਪਟਾਰਾ ਕਰਨ ਵਿੱਚ ਰੁੱਝੇ ਹੋਏ ਹਨ। ਨਿਗਮ ਪ੍ਰਸ਼ਾਸਨ ਨੇ ਹੁਣ 1 ਹਫਤੇ ‘ਚ 2 ਟੈਂਡਰ ਜਾਰੀ ਕੀਤੇ ਹਨ। ਹੁਣ ਫਸੇ ਕੂੜੇ ਨੂੰ ਹਟਾਉਣ ਲਈ ਤੀਜੇ ਟੈਂਡਰ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।

ਦੱਸ ਦਈਏ ਨਿਗਮ ਨੇ 22.44 ਮੀਟ੍ਰਿਕ ਟਨ ਕੂੜੇ ਦੇ ਨਿਪਟਾਰੇ ਲਈ ਦੋ ਵੱਡੇ ਟੈਂਡਰ ਜਾਰੀ ਕੀਤੇ ਹਨ। ਵਧੀਕ ਕਮਿਸ਼ਨਰ ਪਰਮਦੀਪ ਸਿੰਘ ਨੇ ਅਧਿਕਾਰੀਆਂ ਨਾਲ ਤਾਜਪੁਰ ਸਥਿਤ ਕੂੜਾ ਡੰਪ ਦਾ ਮੁਆਇਨਾ ਵੀ ਕੀਤਾ। NGT ਨੇ ਪੰਜਾਬ ਸਰਕਾਰ ‘ਤੇ ਪੁਰਾਣੇ ਕੂੜੇ ਦਾ ਨਿਪਟਾਰਾ ਨਾ ਕਰਨ ਅਤੇ ਸੀਵਰੇਜ ਦੇ ਪਾਣੀ ਨੂੰ ਪੂਰੀ ਤਰ੍ਹਾਂ ਟਰੀਟ ਨਾ ਕਰਨ ‘ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਜੈਨਪੁਰ ਸਥਿਤ ਬੰਦ ਪਏ ਕੂੜਾ ਡੰਪ ਲਈ ਨਿਗਮ ਨੇ ਟੈਂਡਰ ਜਾਰੀ ਕੀਤਾ ਸੀ। ਕਰੀਬ 2.82 ਲੱਖ ਟਨ ਪੁਰਾਣੇ ਕੂੜੇ ਦੇ ਨਿਪਟਾਰੇ ਲਈ 11 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਗਿਆ ਹੈ। ਇਸ ਤੋਂ ਤੁਰੰਤ ਬਾਅਦ ਨਿਗਮ ਨੇ ਤਾਜਪੁਰ ਰੋਡ ’ਤੇ ਸਥਿਤ ਮੁੱਖ ਕੂੜਾ ਡੰਪ ਤੋਂ 19.62 ਲੱਖ ਟਨ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਟੈਂਡਰ ਵੀ ਜਾਰੀ ਕਰ ਦਿੱਤਾ ਹੈ।

ਇਸ ਵਿੱਚ ਨਿਗਮ ਵੱਲੋਂ ਸਵੱਛ ਭਾਰਤ ਮਿਸ਼ਨ ਲਈ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਦੋਵੇਂ ਟੈਂਡਰ ਸਤੰਬਰ ਮਹੀਨੇ ਵਿੱਚ ਖੁੱਲ੍ਹਣਗੇ। ਅਕਤੂਬਰ ਦੇ ਪਹਿਲੇ ਹਫ਼ਤੇ ਤੱਕ ਵਰਕ ਆਰਡਰ ਜਾਰੀ ਹੋ ਸਕਦਾ ਹੈ। ਦੋਵਾਂ ਕੰਮਾਂ ਨੂੰ ਪੂਰਾ ਕਰਨ ਲਈ ਕੰਪਨੀਆਂ ਨੂੰ 18 ਮਹੀਨਿਆਂ ਦਾ ਸਮਾਂ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...