September 13, 2026, 9:59 pm
----------- Advertisement -----------
HomeNewsBreaking Newsਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ...

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

Published on

----------- Advertisement -----------

ਚੰਡੀਗੜ੍ਹ, 30 ਨਵੰਬਰ (ਬਲਜੀਤ ਮਰਵਾਹਾ): ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਨੂੰ ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਮਾਮਲਾ ਡੀ.ਐਫ.ਪੀ.ਡੀ. ਕੋਲ ਉਠਾਉਣ ਦੇ ਨਿਰਦੇਸ਼ ਦਿੱਤੇ ਸਨ ਕਿਉਂਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੜ੍ਹ ਆਏ ਸਨ ਜਿਸ ਕਾਰਨ ਬਿਜਾਈ ਵਿੱਚ ਦੇਰੀ ਹੋਈ ਜਿਸ ਕਾਰਨ ਵਾਢੀ ਵੀ ਕਾਫ਼ੀ ਲੇਟ ਸ਼ੁਰੂ ਹੋਈ ਜੋ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਅਜੇ ਵੀ ਜਾਰੀ ਹੈ।

ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਹਮੇਸ਼ਾ ਹੀ ਸਾਡੇ ਅੰਨਦਾਤੇ ਦੇ ਹਿੱਤਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹੇ ਹਨ। ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਚੱਲ ਰਹੀ ਵਾਢੀ ਦੇ ਮੱਦੇਨਜ਼ਰ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਇਹ ਵਾਧਾ ਜ਼ਰੂਰੀ ਸੀ ਅਤੇ ਇਹ ਮੁੱਖ ਮੰਤਰੀ ਦੇ ਨਿੱਜੀ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਮਿਤੀ 30.11.2023 ਨੂੰ ਜਾਰੀ ਸੰਦੇਸ਼ ਰਾਹੀਂ ਖਰੀਫ ਸੀਜ਼ਨ (ਕੇ.ਐਮ.ਐਸ.) 2023-24 ਦੌਰਾਨ ਝੋਨੇ ਦੀ ਖਰੀਦ ਦੀ ਮਿਆਦ 01.10.2023 ਤੋਂ 07.12.2023 ਕਰ ਦਿੱਤੀ ਜੋ ਕਿ ਪਹਿਲਾ 01.10.2023 ਤੋਂ 30.11.2023 ਤੱਕ ਸੀ।

ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਅੱਜ ਤੱਕ, ਮੌਜੂਦਾ ਖਰੀਫ ਸੀਜ਼ਨ (ਕੇ.ਐਮ.ਐਸ.) 2023-24 ਦੌਰਾਨ, ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਸੂਬੇ ਭਰ ਵਿੱਚ ਲਗਭਗ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਐਮ.ਐਸ.ਪੀ. ਵਜੋਂ 39,400 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...