November 25, 2026, 8:50 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਨਿਹੰਗਾਂ ਤੇ ਪੁਲਿਸ ਵਿਚਾਲੇ ਝੜਪ: ਚੈਕਿੰਗ ਲਈ ਰੋਕੇ ਜਾਣ 'ਤੇ...

ਅੰਮ੍ਰਿਤਸਰ ‘ਚ ਨਿਹੰਗਾਂ ਤੇ ਪੁਲਿਸ ਵਿਚਾਲੇ ਝੜਪ: ਚੈਕਿੰਗ ਲਈ ਰੋਕੇ ਜਾਣ ‘ਤੇ ਭੜਕੇ, 20 ‘ਤੇ ਹੋਈ FIR

Published on

----------- Advertisement -----------

ਅੰਮ੍ਰਿਤਸਰ, 4 ਜੂਨ 2023 – ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਨਿਹੰਗਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਮਾਮਲਾ ਵਧਦਾ ਦੇਖ ਜਦੋਂ ਵਾਧੂ ਪੁਲੀਸ ਫੋਰਸ ਮੌਕੇ ’ਤੇ ਪੁੱਜੀ ਤਾਂ ਨਿਹੰਗ ਵਾਹਨਾਂ ’ਚ ਬੈਠ ਕੇ ਫ਼ਰਾਰ ਹੋ ਗਏ। ਪੁਲਿਸ ਨੇ ਨਿਹੰਗ ਪੰਡੋਰੀ ਵੜੈਚ ਵਾਸੀ ਤੇਜਵੀਰ ਸਿੰਘ ਦੀ ਪਹਿਚਾਣ ਕਰਕੇ 20 ਦੇ ਕਰੀਬ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਬਟਾਲਾ ਵਿੱਚ ਵੀ ਚਲਾਨ ਕੱਟਣ ਨੂੰ ਲੈ ਕੇ ਨਿਹੰਗ ਪੁਲਿਸ ਨਾਲ ਉਲਝ ਗਏ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਘਟਨਾ ਸੁਲਤਾਨਵਿੰਡ ਰੋਡ ਦੀ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਪੁਲੀਸ ਵੱਲੋਂ ਰਾਤ ਸਮੇਂ ਸੁਲਤਾਨਵਿੰਡ ਇਲਾਕੇ ਵਿੱਚ ਚੈਕਿੰਗ ਕੀਤੀ ਜਾ ਰਹੀ ਸੀ। ਉਦੋਂ ਹੀ ਮੁਲਜ਼ਮ ਤੇਜਬੀਰ ਸਿੰਘ ਨਿਹੰਗ ਬਾਣੇ ਵਿੱਚ ਉਥੇ ਪਹੁੰਚ ਗਿਆ। 3-4 ਗੱਡੀਆਂ ਵਿੱਚ ਦੋ ਦਰਜਨ ਦੇ ਕਰੀਬ ਨਿਹੰਗ ਵੀ ਉਨ੍ਹਾਂ ਦੇ ਨਾਲ ਸਨ।

ਡੀਸੀਪੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੁਲਸ ਨੇ ਜਿਵੇਂ ਹੀ ਉਹਨਾਂ ਨੂੰ ਰੋਕਿਆ ਤਾਂ ਦੋਸ਼ੀ ਅਤੇ ਹੋਰ ਨਿਹੰਗਾਂ ਨੇ ਪੁਲਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲੀਸ ਨੇ ਬੈਕਅੱਪ ਟੀਮ ਨੂੰ ਉਥੇ ਬੁਲਾ ਲਿਆ। ਜਿਵੇਂ ਹੀ ਪੁਲਿਸ ਟੀਮਾਂ ਪਹੁੰਚੀਆਂ ਤਾਂ ਦੋਸ਼ੀ ਨਿਹੰਗ ਵਾਹਨਾਂ ‘ਚ ਸਵਾਰ ਹੋ ਕੇ ਭੱਜ ਗਏ, ਪਰ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਬਿਨਾ ਗੁਰਦਾਸਪੁਰ ਦੇ ਬਟਾਲਾ ਦੇ ਗਾਂਧੀ ਚੌਕ ‘ਚ ਨਿਹੰਗਾਂ ਅਤੇ ਪੁਲਿਸ ਵਿਚਾਲੇ ਝਗੜਾ ਹੋ ਗਿਆ ਸੀ। ਇੱਥੇ ਵੀ ਬਲਿਊ ਸਟਾਰ ਅਪਰੇਸ਼ਨ ਕਾਰਨ ਸਖ਼ਤੀ ਵਧਾ ਦਿੱਤੀ ਗਈ ਸੀ। ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਦੋ ਨਿਹੰਗ ਆ ​​ਗਏ। ਪੁਲਿਸ ਨੇ ਜਦੋਂ ਦਸਤਾਵੇਜ਼ ਮੰਗੇ ਤਾਂ ਨਿਹੰਗਾਂ ਕੋਲ ਡਰਾਈਵਿੰਗ ਲਾਇਸੰਸ ਨਹੀਂ ਸੀ।

ਨਿਹੰਗਾਂ ਨੇ ਦਲੀਲ ਦਿੱਤੀ ਕਿ ਪੂਰੇ ਦੇਸ਼ ਵਿੱਚ ਨਿਹੰਗਾਂ ਕੋਲ ਲਾਇਸੈਂਸ ਨਹੀਂ ਹੈ ਅਤੇ ਕੋਈ ਵੀ ਨਿਹੰਗਾਂ ਦਾ ਚਲਾਨ ਨਹੀਂ ਕੱਟਦਾ। ਇਸ ਦਲੀਲ ਦੇ ਆਧਾਰ ‘ਤੇ ਨਿਹੰਗਾਂ ਨੇ ਧਰਨੇ ‘ਤੇ ਬੈਠ ਗਏ। ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਨੂੰ ਬਚਾਅ ‘ਚ ਆਉਣਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...