July 26, 2026, 7:16 am
----------- Advertisement -----------
HomeNewsLatest Newsਪਟਿਆਲਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਗੋਲੀ ਲੱਗਣ ਤੋਂ ਬਾਅਦ ਬਦਮਾਸ਼...

ਪਟਿਆਲਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਗੋਲੀ ਲੱਗਣ ਤੋਂ ਬਾਅਦ ਬਦਮਾਸ਼ ਕਾਬੂ

Published on

----------- Advertisement -----------

ਗੈਂਗਸਟਰ ਰਾਜੀਵ ਰਾਜਾ ਦੇ ਕਰੀਬੀ ਅਤੇ ਪਟਿਆਲਾ ਪੁਲਿਸ ਨੂੰ ਲੋੜੀਂਦੇ ਇੱਕ ਅਪਰਾਧੀ ਨੂੰ ਪੁਲਿਸ ਨੇ ਐਨਕਾਊਂਟਰ ਦੌਰਾਨ ਫੜ ਲਿਆ ਹੈ। ਇਹ ਅਪਰਾਧੀ ਐਸਏਐਸ ਨਗਰ ਵਿੱਚ ਤੇਜਪਾਲ ਕਤਲ ਕੇਸ ਵਿੱਚ ਲੋੜੀਂਦਾ ਸੀ। ਸੀਆਈਏ ਸਟਾਫ਼ ਪਟਿਆਲਾ ਦੀ ਟੀਮ ਨੇ ਸਨੌਰ ਇਲਾਕੇ ਵਿੱਚ ਐਨਕਾਊਂਟਰ ਕਰਕੇ ਪੁਨੀਤ ਸਿੰਘ ਉਰਫ਼ ਗੋਲੂ ਨੂੰ ਕਾਬੂ ਕੀਤਾ ਹੈ।

ਮੌਕੇ ’ਤੇ ਪੁੱਜੇ ਐਸਪੀਡੀ ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਪੁਨੀਤ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਰੀਬ 15 ਕੇਸ ਦਰਜ ਹਨ। ਵੀਰਵਾਰ ਨੂੰ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸਨੌਰ ਇਲਾਕੇ ਵਿੱਚ ਇੱਕ ਲੋੜੀਂਦਾ ਅਪਰਾਧੀ ਬਾਈਕ ‘ਤੇ ਜਾ ਰਿਹਾ ਹੈ। ਜਦੋਂ ਪੁਲੀਸ ਪਾਰਟੀ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਘੇਰ ਲਿਆ ਤਾਂ ਉਸ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਪੁਨੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗ ਗਈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਪੁਆਇੰਟ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਮੁਲਜ਼ਮ ਪੁਨੀਤ ਕੁਮਾਰ ਵਾਸੀ ਮਥੁਰਾ ਕਲੋਨੀ, ਪਟਿਆਲਾ ਹੈ, ਜੋ ਕਿ ਪਟਿਆਲਾ ਵਿੱਚ ਦਰਜ ਪੰਜ ਕੇਸਾਂ ਵਿੱਚ ਭਗੌੜਾ ਸੀ। ਫਿਲਹਾਲ ਪੁਲਸ ਨੇ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...