June 11, 2026, 1:22 pm
----------- Advertisement -----------
HomeNewsਪਟਿਆਲਾ ਸੈਂਟਰਲ ਜੇਲ 'ਚ ਕੈਦੀਆਂ ਵਿਚਕਾਰ ਹੋਈ ਤ.ਕਰਾਰ, ਜ਼ਖ਼ਮੀ ਕੈਦੀ ਹਸਪਤਾਲ 'ਚ...

ਪਟਿਆਲਾ ਸੈਂਟਰਲ ਜੇਲ ‘ਚ ਕੈਦੀਆਂ ਵਿਚਕਾਰ ਹੋਈ ਤ.ਕਰਾਰ, ਜ਼ਖ਼ਮੀ ਕੈਦੀ ਹਸਪਤਾਲ ‘ਚ ਭਰਤੀ

Published on

----------- Advertisement -----------

ਪਟਿਆਲਾ ਸੈਂਟਰਲ ਜੇਲ ‘ਚ ਸ਼ਨੀਵਾਰ ਨੂੰ ਟੀਵੀ ਦੇਖਣ ਦੌਰਾਨ ਹੋਈ ਤਕਰਾਰ ਤੋਂ ਬਾਅਦ ਇਕ ਕੈਦੀ ਨੇ ਆਪਣੇ ਸਾਥੀ ਕੈਦੀ ਦਾ ਸਿਰ ਪਾੜ ਦਿੱਤਾ ਹੈ। ਟੀਵੀ ਦੀ ਆਵਾਜ਼ ਜ਼ਿਆਦਾ ਸੀ, ਜਿਸ ਨੂੰ ਕੈਦੀ ਨੇ ਵਾਰ-ਵਾਰ ਘੱਟ ਕਰਨ ਲਈ ਕਿਹਾ, ਪਰ ਜਦੋਂ ਉਹ ਨਾ ਮੰਨਿਆ ਤਾਂ ਉਸ ਦਾ ਸਿਰ ਪਾੜ ਦਿੱਤਾ ਗਿਆ। ਜ਼ਖ਼ਮੀ ਕੈਦੀ ਨੂੰ ਸਿਰ ਵਿੱਚ ਫਰੈਕਚਰ ਹੋਣ ਕਾਰਨ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਦੱਸ ਦਈਏ ਕਿ ਹਸਪਤਾਲ ‘ਚ ਦਾਖਲ ਕੈਦੀ ਅਬਦੁਲ ਮਲੇਰਕੋਟਲਾ ਦਾ ਰਹਿਣ ਵਾਲਾ ਹੈ, ਜਿਸ ਨੇ ਅਜੇ ਤੱਕ ਪੁਲਿਸ ਕੋਲ ਆਪਣੇ ਬਿਆਨ ਦਰਜ ਨਹੀਂ ਕਰਵਾਏ ਹਨ। ਦੂਜੇ ਪਾਸੇ ਇਸ ਹਿੰਸਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਉਸ ਬੈਰਕ ਵਿੱਚ ਬੰਦ ਸਾਰੇ ਕੈਦੀਆਂ ਨੂੰ ਵੱਖ ਕਰ ਦਿੱਤਾ ਹੈ, ਜਿੱਥੇ ਇਹ ਘਟਨਾ ਵਾਪਰੀ ਸੀ।

ਜੇਲ੍ਹ ਅਧਿਕਾਰੀ ਮਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਘਟਨਾ ਮਾਮੂਲੀ ਲੜਾਈ ਦੀ ਸੀ ਜਿਸ ਸਬੰਧੀ ਸਬੰਧਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਦੋਂ ਉਸ ਨੇ ਬੈਰਕ ਵਿੱਚ ਜਾ ਕੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਝਗੜਾ ਕਰਨ ਵਾਲੇ ਦੋ ਕੈਦੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਟੀਵੀ ਅਤੇ ਇਸ ਦੀ ਆਵਾਜ਼ ਨੂੰ ਲੈ ਕੇ ਬਹਿਸ ਚੱਲ ਰਹੀ ਸੀ। 

ਜ਼ਿਕਰਯੋਗ ਹੈ ਕਿ ਸਵੇਰੇ ਇਸ ਗੱਲ ਨੂੰ ਲੈ ਕੇ ਦੋ ਕੈਦੀਆਂ ਵਿਚਕਾਰ ਲੜਾਈ ਹੋ ਗਈ। ਜ਼ਖ਼ਮੀ ਕੈਦੀ ਨੂੰ ਪਹਿਲਾਂ ਜੇਲ੍ਹ ਹਸਪਤਾਲ ਵਿੱਚ ਜ਼ੇਰੇ ਇਲਾਜ ਕਰਵਾਇਆ ਗਿਆ। ਡੀਐਸਪੀ ਸਿਟੀ 2 ਜਗਜੀਤ ਸਿੰਘ ਨੇ ਕਿਹਾ ਕਿ ਹਮਲੇ ਵਿੱਚ ਜ਼ਖ਼ਮੀ ਹੋਏ ਕੈਦੀ ਦੇ ਬਿਆਨ ਦਰਜ ਕਰਕੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...