May 19, 2024, 3:37 am
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਕਲਾਸਿਕ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਕਲਾਸਿਕ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ(ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕਲਾਸਿਕ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਕਲਾਸਿਕ ਕੰਸਲਟੈਂਸੀ ਫਰਮ ਐਸ.ਸੀ.ਐਫ. ਨੰ: 02, ਨੇੜੇ ਬੱਗਾ ਜਿਊਲਰ ਬੂਲਿਟ ਕੈਫੇ ਅੰਬਾਲਾ ਚੰਡੀਗੜ੍ਹ ਰੋਡ, ਜ਼ੀਰਕਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਕਰਨਜੀਤ ਸਿੰਘ (ਪ੍ਰੋਪਰਾਈਟਰ) ਪੁੱਤਰ ਤਰਜੀਤ ਸਿੰਘ, ਵਾਸੀ ਮਕਾਨ ਨੰ:336/6, ਆਸਥਾ ਇਨਕਲੇਵ-1 ਖਰੜ੍ਹ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 361/ਆਈ.ਸੀ. ਮਿਤੀ 18 ਨਵੰਬਰ 2019 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 17 ਨਵੰਬਰ 2024 ਨੂੰ ਖਤਮ ਹੈ।
ਇਸ ਦਫਤਰ ਦੇ ਪੱਤਰ ਮਿਤੀ 03-02-2020 ਰਾਹੀਂ ਲਾਇਸੰਸੀ ਨੂੰ ਮਹੀਨਾਵਾਰ ਰਿਪੋਰਟਾਂ ਭੇਜਣ ਲਈ ਹਦਾਇਤ ਕੀਤੀ ਗਈ ਸੀ। ਫਰਮ ਨੂੰ ਮਹੀਨਾਵਾਰ ਕਲਾਇੰਟ ਰਿਪੋਰਟ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਅਤੇ ਮੁਕੰਮਲ ਨਾ ਭੇਜਣ ਕਾਰਨ ਇਸ ਦਫਤਰ ਦੇ ਪੱਤਰ ਮਿਤੀ 22-12-2021 ਰਾਹੀਂ ਨੋਟਿਸ ਜਾਰੀ ਕਰਦੇ ਹੋਏ ਪੇਸ਼ ਹੋਣ ਲਈ ਲਿਖਿਆ ਗਿਆ ਸੀ।
ਪ੍ਰਾਰਥੀ ਵੱਲੋਂ ਦਿੱਤੀ ਗਈ ਦਰਖਾਸਤ ਮਿਤੀ 24-03-2022 ਦੇ ਸਬੰਧ ਵਿੱਚ ਇਸ ਦਫਤਰ ਦੇ ਪੱਤਰ ਮਿਤੀ 19-04-2022 ਰਾਹੀਂ ਲਾਇਸੰਸੀ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾਂ ਕਰਨ ਲਈ ਪਾਬੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਇਹ ਵੀ ਲਿਖਿਆ ਗਿਆ ਸੀ ਕਿ ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, ਰੂਲਜ਼ ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਕਲਾਇੰਟ ਰਿਪੋਰਟ, ਬਿਜਨਸ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਭੇਜਣ ਦੀ ਹਦਾਇਤ ਕੀਤੀ ਗਈ ਸੀ।
ਫਰਮ ਵਿਰੁੱਧ ਸ਼ਿਕਾਇਤ ਕਰਤਾਵਾਂ ਵੱਲੋਂ ਸਿਕਾਇਤਾਂ ਪੇਸ਼ ਕੀਤੀਆਂ ਗਈਆਂ ਸਨ, ਜਿਨ੍ਹਾਂ ਬਾਰੇ ਲਾਇਸੰਸੀ ਵੱਲੋਂ ਮਿਤੀ 24-03-2022 ਰਾਹੀਂ ਪੇਸ਼ ਕੀਤੀਆਂ ਗਈਆਂ ਮਹੀਨਾਵਾਰ ਰਿਪੋਰਟਾਂ ਨਾਲ ਵਾਚਿਆ ਗਿਆ। ਪ੍ਰੰਤੂ ਫਰਮ ਖਿਲਾਫ ਪ੍ਰਾਪਤ ਹੋਈਆਂ ਸਿਕਾਇਤਾਂ ਤੋਂ ਇਹ ਪਾਇਆ ਗਿਆ ਹੈ ਕਿ ਸਿਕਾਇਤਾਂ ਵਿਚਲੇ ਤੱਥ ਅਤੇ ਲਾਇਸੰਸੀ ਵੱਲੋਂ ਪੇਸ਼ ਕੀਤੀਆਂ ਗਈਆਂ ਰਿਪੋਰਟਾਂ ਮੇਲ ਨਹੀ ਖਾਂਦੇ ਹਨ। ਇਹ ਜਾਪਦਾ ਹੈ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਲਾਇਸੰਸੀ ਵੱਲੋਂ ਸਰਵਿਸ ਦਿੱਤੀ ਗਈ ਹੈ, ਸਬੰਧੀ ਲਾਇਸੰਸੀ ਵੱਲੋਂ ਐਕਟ ਵਿੱਚ ਦਰਸਾਏ ਅਨੁਸਾਰ ਰਿਕਾਰਡ ਨਹੀ ਰੱਖਿਆ ਜਾ ਰਿਹਾ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 08-09-2022 ਰਾਹੀਂ ਸਪਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ਼ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਲਾਇਸੰਸੀ ਵੱਲੋਂ ਨੋਟਿਸ ਦਾ ਜਵਾਬ ਨਹੀਂ ਦਿੱਤਾ ਗਿਆ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 25-08-2023 ਅਤੇ ਪੱਤਰ ਮਿਤੀ 04-10-2023 ਰਾਹੀਂ ਮੁੜ ਨੋਟਿਸ ਜਾਰੀ ਕੀਤੇ ਗਏ ਸਨ। ਪ੍ਰੰਤੂ ਲਾਇਸੰਸੀ ਵੱਲੋਂ ਕੋਈ ਜਵਾਬ/ਸੂਚਨਾ ਪ੍ਰਾਪਤ ਨਹੀਂ ਹੋਇਆ।
ਸ਼ਿਕਾਇਤਕਰਤਾ ਮੁਹੰਮਦ ਆਸਿਫ ਦੀ ਈਮੇਲ ਦਰਖਾਸਤ ਮਿਤੀ 26-05-2023 ਰਾਹੀਂ ਲਿਖਿਆ ਸੀ ਕਿ ਉਨ੍ਹਾਂ ਦੇ ਦੁਬਈ ਲਈ ਸਪਾਰਕ ਓਵਰਸੀਜ ਅੰਬਾਲਾ ਚੰਡੀਗੜ ਰੋਡ ਲੋਹਗੜ ਜੀਰਕਪਰ ਵਿਖੇ ਆਪਣੀ ਫਾਇਲ ਜਮ੍ਹਾਂ ਕਰਵਾਈ ਸੀ, ਜਿਸ ਸਬੰਧੀ ਉਨ੍ਹਾਂ ਨੇ 33500 ਰੁਪਏ ਲਏ ਸਨ। ਉਨ੍ਹਾਂ ਵੱਲੋਂ ਆਪਣੀ ਫਾਈਲ ਵੀ ਕੈਂਸਲ ਕਰ ਲਈ ਗਈ ਹੈ। ਪ੍ਰੰਤੂ ਏਜੰਟ ਵੱਲੋਂ ਪੈਸੇ ਵਾਪਿਸ ਨਹੀਂ ਕੀਤੇ ਹਨ। ਇਸ ਸਬੰਧੀ ਆਪਣੇ ਪੈਸੇ ਵਾਪਿਸ ਕਰਨ ਲਈ ਇਸ ਦਫਤਰ ਪਾਸ ਬੇਨਤੀ ਕੀਤੀ ਸੀ। ਜਿਸ ਸਬੰਧੀ ਸਿਕਾਇਤ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਅਤੇ ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਨੂੰ ਪੱਤਰ ਮਿਤੀ 30-06-2023 ਰਾਹੀਂ ਪੜਤਾਲ/ਕਾਰਵਾਈ ਹਿੱਤ ਭੇਜੀ ਗਈ ਸੀ। ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਪਾਸੋਂ ਪੜਤਾਲ ਰਿਪੋਰਟ ਪ੍ਰਾਪਤ ਨਹੀਂ ਹੋਈ।
ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਦੀ ਰਿਪੋਰਟ ਅਨੁਸਾਰ ਫਰਮ/ਕੰਪਨੀ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਫਰਮ ਵੱਲੋਂ ਹਰ ਮਹੀਨੇ ਭੇਜੀ ਜਾਣ ਵਾਲੀ ਰਿਪੋਰਟ ਨਹੀਂ ਪੇਸ਼ ਕੀਤੀ ਗਈ ਅਤੇ ਨਾ ਹੀ ਫਾਇਰ ਐਨ.ਓ.ਸੀ. ਪੇਸ਼ ਕੀਤੀ ਗਈ। ਜਿਸ ਸਬੰਧੀ ਲਾਇਸੰਸੀ ਨੂੰ ਸਪਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ ਭੇਜਣ ਲਈ ਪੱਤਰ ਮਿਤੀ 04-10-2023 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।

ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਨੇ ਸ਼ਿਕਾਇਤਕਰਤਾ ਮੁਹੰਮਦ ਆਸਿਫ ਦੀ ਪੜਤਾਲ ਰਿਪੋਰਟ ਪੱਤਰ ਨੰਬਰ ਮਿਤੀ 31-10-2023 ਰਾਹੀਂ ਭੇਜਦੇ ਹੋਏ ਲਿਖਿਆ ਹੈ ਕਿ ਫਰਮ ਅਤੇ ਸ਼ਿਕਾਇਤਕਰਤਾ ਨੂੰ ਹਾਜਰ ਹੋਣ ਲਈ ਲਿਖਿਆ ਗਿਆ ਸੀ। ਪ੍ਰੰਤੂ ਨਾ ਹੀ ਜਵਾਬ ਕਿਸੇ ਧਿਰ ਵੱਲੋਂ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਇਹ ਵੀ ਲਿਖਿਆ ਗਿਆ ਹੈ ਕਿ ਕਰਨਜੀਤ ਸਿੰਘ ਫਰਮ ਸਪਾਰਕ ਓਵਰਸੀਜ ਅਤੇ ਕਲਾਸਿਕ ਕੰਸਲਟੈਂਸੀ ਨੂੰ ਇਤਲਾਹ ਹੋਣ ਤੋਂ ਬਾਵਜੂਦ ਵੀ ਸਿਕਾਇਤ ਸਬੰਧੀ ਕੋਈ ਜਵਾਬ ਪੇਸ ਨਹੀਂ ਕੀਤਾ ਗਿਆ। ਸੇਵਾਦਾਰ ਦੀ ਰਿਪੋਰਟ ਅਨੁਸਾਰ ਕਲਾਸਿਕ ਕੰਸਲਟੈਂਸੀ ਦਾ ਮੌਕੇ ਤੇ ਦਫਤਰ ਬੰਦ ਪਿਆ ਸੀ। ਜਿਸ ਤੋਂ ਜਾਪਦਾ ਹੈ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਸਬੰਧੀ ਕੁਝ ਦੱਸਣਾ ਨਹੀਂ ਚਾਹੁੰਦਾ। ਇਸ ਲਈ ਕੰਸਲਟੈਂਸੀ ਦਾ ਲਾਇਸੰਸ ਕੈਂਸਲ ਕਰਨ ਲਈ ਇਸ ਦਫਤਰ ਨੂੰ ਲਿਖਿਆ ਗਿਆ ਸੀ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 12-01-2024 ਰਾਹੀਂ ਨੋਟਿਸ ਜਾਰੀ ਕਰਦੇ ਹੋਏ ਉਕਤ ਦਰਸਾਏ ਗਏ ਤੱਥਾਂ ਸਬੰਧੀ ਸਪਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ ਭੇਜਣ ਲਈ ਲਿਖਿਆ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।
ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਦੀ ਰਿਪੋਰਟ ਨੂੰ ਮੁੱਖ ਰੱਖਦੇ ਹੋਏ ਅਤੇ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ, ਨੋਟਿਸ ਦਾ ਜਵਾਬ ਨਾ ਭੇਜਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਕਲਾਸਿਕ ਕੰਸਲਟੈਂਸੀ ਫਰਮ ਨੂੰ ਜਾਰੀ ਲਾਇਸੰਸ ਨੰਬਰ 361/ਆਈ.ਸੀ ਮਿਤੀ 18.11.2019 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ
ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਹ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਪੀਤਾ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ

ਪਪੀਤਾ ਇਕ ਅਜਿਹਾ ਫਲ ਹੈ, ਜਿਸ ਨੂੰ ਖਾਣ ਨਾਲ ਦਿਲ ਦੇ ਰੋਗ, ਹਾਈਪਰਟੈਨਸ਼ਨ, ਸ਼ੂਗਰ,...

ਪਵਨ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ, ਭਾਜਪਾ ‘ਤੇ ਨਿਸ਼ਾਨਾ ਸਾਧਿਆ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਲੁਧਿਆਣਾ...

ਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

ਅੰਮ੍ਰਿਤਸਰ , 18 ਮਈ - ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ...

ਪਲਵਲ ‘ਚ ਕੂਲਰ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪਲਵਲ ਦੇ ਹੋਡਲ-ਪੁਨਹਾਨਾ ਮੋੜ 'ਤੇ ਬੋਰਕਾ ਪਿੰਡ ਨੇੜੇ ਸਥਿਤ ਕੂਲਰ ਬਣਾਉਣ ਵਾਲੀ ਫੈਕਟਰੀ 'ਚ...

ਵੱਧਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਗਰਮੀ ਪੈ ਰਹੀ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ...

ਅਨਿਲ ਕਪੂਰ ਨੇ ਫਿਲਮ ਹਾਊਸਫੁੱਲ 5 ਨਹੀਂ ਦੇਣਗੇ ਦਿਖਾਈ, ਜਾਣੋ ਵਜ੍ਹਾ

ਅਨਿਲ ਕਪੂਰ ਫਿਲਮ ਹਾਊਸਫੁੱਲ 5 'ਚ ਨਜ਼ਰ ਨਹੀਂ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ...

ਫਾਜ਼ਿਲਕਾ ‘ਚ ਕਮਿਸ਼ਨਰ ਦਫਤਰ ‘ਚ ਮੁਲਾਜ਼ਮਾਂ ਦੀ ਭੀੜ, ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਡਿਊਟੀ ਤੋਂ ਛੁੱਟੀ ਦੀ ਮੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਵਾਲੇ ਦਿਨ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ...

ਲੁਧਿਆਣਾ ‘ਚ ਹੌਜ਼ਰੀ ਵਪਾਰੀਆਂ ਦਾ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

ਹੌਜ਼ਰੀ ਵਪਾਰੀਆਂ ਨੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ...

ਖੰਨਾ ਪੁਲਿਸ ਨੇ ਚਾਰ ਨਸ਼ਾ ਤਸਕਰ ਕੀਤੇ ਕਾਬੂ: 3 ਕਿਲੋ ਅਫੀਮ ਤੇ 1 ਲੱਖ ਰੁਪਏ ਵੀ ਹੋਏ ਬਰਾਮਦ

ਖੰਨਾ ਪੁਲਿਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਧਦੀ ਚੌਕਸੀ ਦਰਮਿਆਨ 4 ਨਸ਼ਾ ਤਸਕਰਾਂ...